Post by : Jan Punjab Bureau
ਅਬੋਹਰ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਕੁੰਡਲ ਦੇ ਸਾਬਕਾ ਸਰਪੰਚ ਜਗਮਨਦੀਪ ਸਿੰਘ ਉਰਫ਼ ਮਿੰਕੂ ਕੁੰਡਲ ‘ਤੇ ਜਾਨਲੇਵਾ ਹਮਲਾ ਹੋਇਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਪਿੰਡ ਰੱਤਾ ਟਿੱਬਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸੀ ।
ਜਾਣਕਾਰੀ ਮੁਤਾਬਕ, ਅਣਪਛਾਤੇ ਹਮਲਾਵਰਾਂ ਨੇ ਮਿੰਕੂ ਕੁੰਡਲ ਦੀ ਗੱਡੀ ‘ਤੇ ਗੋਲੀਆਂ ਚਲਾਈਆਂ। ਖ਼ੁਸ਼ਕਿਸਮਤੀ ਨਾਲ, ਉਹ ਬੁਲੇਟਪਰੂਫ ਵਾਹਨ ਵਿੱਚ ਸਵਾਰ ਸਨ, ਜਿਸ ਕਾਰਨ ਗੋਲੀਆਂ ਬੇਅਸਰ ਰਹੀਆਂ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦੱਸਿਆ ਜਾ ਰਿਹਾ ਹੈ ਮਿੰਕੂ ਕੁੰਡਲ ਨੂੰ ਕੁਝ ਸਮੇਂ ਤੋਂ ਗੈਂਗਸਟਰ ਆਰਜੂ ਬਿਸ਼ਨੋਈ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਹਾਲ ਹੀ ਵਿੱਚ ਪਿੰਡ ਕੁਲਾਰ ਵਿੱਚ ਵੀ ਉਨ੍ਹਾਂ ਉੱਤੇ ਹਮਲੇ ਦੀ ਕੋਸ਼ਿਸ਼ ਹੋਈ ਸੀ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ 'ਤੇ ਸਵਾਲ ਉੱਠ ਰਹੇ ਸਨ।
ਕਾਬਿਲੇਗੌਰ ਹੈ ਕਿ ਮਿੰਕੂ ਕੁੰਡਲ ਦੀ ਪਤਨੀ ਹਾਲ ਹੀ ਵਿੱਚ ਜ਼ਿਲ੍ਹਾ ਪਰਿਸ਼ਦ ਜੋਨ ਕੁੰਡਲ ਤੋਂ ਚੋਣ ਜਿੱਤ ਚੁੱਕੀ ਹੈ, ਜਿਸ ਕਾਰਨ ਪਰਿਵਾਰ ਦੀ ਸਿਆਸੀ ਸਰਗਰਮੀ ਵੀ ਚਰਚਾ ਵਿੱਚ ਰਹੀ ਹੈ। ਫਿਲਹਾਲ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਇਹ ਵਾਰਦਾਤ ਇਲਾਕੇ ਵਿੱਚ ਸਿਆਸੀ ਅਤੇ ਸੁਰੱਖਿਆ ਦੋਹਾਂ ਹੀ ਮਾਮਲਿਆਂ ਵਿੱਚ ਚਿੰਤਾ ਦਾ ਕਾਰਨ ਬਣੀ ਹੋਈ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼