Post by : Jan Punjab Bureau
ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਤੋਂ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਟਲ ‘ ਚ ਨੌਜਵਾਨ ਲੜਕੀ ਦਾ ਬੇਰਹਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਲੜਕੀ ਦੀ ਲਾਸ਼ ਹੋਟਲ ਦੇ ਕਮਰੇ ਵਿੱਚ ਖੂਨ ਨਾਲ ਲੱਥਪੱਥ ਮਿਲੀ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕਾ ਦੀ ਪਛਾਣ ਆਰਤੀ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ , ਲੜਕੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ‘ਚ ਆਈ ਸੀ। ਹੋਟਲ ਸਟਾਫ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਜ਼ੋਮੈਟੋ ਤੋਂ ਖਾਣਾ ਮੰਗਵਾਉਣ ਦਾ ਬਹਾਨਾ ਬਣਾਕੇ ਲਗਭਗ ਅੱਧੇ ਘੰਟੇ ਬਾਅਦ ਹੋਟਲ ਤੋਂ ਚਲਾ ਗਿਆ। ਇਸ ਤੋਂ ਕੁਝ ਸਮੇਂ ਬਾਅਦ ਜਦੋਂ ਹੋਟਲ ਸਟਾਫ ਕਮਰੇ ਤੱਕ ਪਹੁੰਚਿਆ ਤਾਂ ਲੜਕੀ ਦੀ ਲਾਸ਼ ਅੰਦਰ ਮਿਲੀ। ਜਾਣਕਾਰੀ ਮੁਤਾਬਕ, ਲੜਕੀ ਦੀ ਲਾਸ਼ ਨਗਨ ਹਾਲਤ ‘ਚ ਸੀ ਅਤੇ ਉਸਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਹੀ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕੀਤਾ ਹੈ।
ਕਤਲ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਮਰੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀ ਤੱਕ ਪਹੁੰਚਿਆ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਆਰਤੀ ਅਬੋਹਰ ਦੇ ਗਊਸ਼ਾਲਾ ਵਿੱਚ ਕੰਮ ਕਰਦੇ ਇੱਕ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ ਸੀ। ਉਹ ਅਬੋਹਰ ਦੇ ਸਰਕਾਰੀ ਕੰਨਿਆ ਸਕੂਲ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਸੀ। ਜਦਕਿ ਮੁਲਜ਼ਮ ਨੌਜਵਾਨ ਦੀ ਪਛਾਣ ਅਬੋਹਰ ਦੇ ਪਿੰਡ ਖੁਈ ਖੇੜਾ ਦੇ ਰਹਿਣ ਵਾਲੇ 22 ਸਾਲਾ ਸਚਿਨ ਵਜੋਂ ਹੋਈ ਹੈ। ਦੋਵੇਂ ਆਪਸ ਵਿੱਚ ਸੰਪਰਕ ਵਿੱਚ ਸਨ।
ਮ੍ਰਿਤਕ ਲੜਕੀ ਦੇ ਮਾਪਿਆਂ ਨੇ ਦੱਸਿਆ ਕਿ ਸਚਿਨ ਨਾਂ ਦਾ ਨੌਜਵਾਨ ਉਨ੍ਹਾਂ ਦੀ ਧੀ ਨਾਲ ਗੱਲਬਾਤ ਕਰਦਾ ਸੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਪੁਲਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana