Post by : Jan Punjab Bureau
Amritsar: ਅੰਮ੍ਰਿਤਸਰ ਦੇ ਡਰਮਾ ਵਾਲੇ ਬਜ਼ਾਰ, ਗੁਰਨਾਮ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਝਗੜੇ ਦਾ ਰਾਜੀਨਾਮਾ ਕਰਵਾਉਣ ਗਏ ਇੱਕ ਨੌਜਵਾਨ ਦੀ ਗੋਲੀਬਾਰੀ ਕਰਕੇ ਹੱਤਿਆ ਕਰ ਦਿੱਤੀ ਗਈ, ਜਦਕਿ ਉਸਦੇ ਚਾਰ ਸਾਥੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ।
ਮ੍ਰਿਤਕ ਨੌਜਵਾਨ ਦੀ ਪਹਿਚਾਣ “ਸਾਬੂ” ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਮੁਤਾਬਕ, ਸਾਬੂ ਨੂੰ ਉਸਦੇ ਕੁਝ ਜਾਣਕਾਰ ਘਰੋਂ ਇਕ ਪੁਰਾਣੇ ਝਗੜੇ ਦਾ ਰਾਜੀਨਾਮਾ ਕਰਵਾਉਣ ਲਈ ਆਪਣੇ ਨਾਲ ਲੈ ਕੇ ਗਏ ਸਨ। ਪਰ ਜਦੋਂ ਉਹ ਉਥੇ ਪਹੁੰਚੇ, ਤਾਂ ਪਹਿਲਾਂ ਤੋਂ ਹੀ ਮੌਜੂਦ ਕੁਝ ਨੌਜਵਾਨਾਂ ਨੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਹਮਲੇ ਦੌਰਾਨ ਸਾਬੂ ਨੂੰ ਕਈ ਗੋਲੀਆਂ ਲੱਗੀਆਂ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਨਾਲ ਗਏ ਚਾਰ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ।
ਮ੍ਰਿਤਕ ਦੇ ਭਰਾ ਲਖਬੀਰ ਨੇ ਦੱਸਿਆ ਕਿ ਸਾਬੂ ਬਿਲਕੁਲ ਬੇਕਸੂਰ ਸੀ ਅਤੇ ਘਰ ਦਾ ਇਕੱਲਾ ਕਮਾਉਣ ਵਾਲਾ ਸੀ। ਉਸਨੇ ਕਿਹਾ ਕਿ ਜਦ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਉਹ ਆਪਣੇ ਭਰਾ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਉਹ ਸੜਕਾਂ ’ਤੇ ਉਤਰ ਕੇ ਵੱਡਾ ਰੋਸ ਪ੍ਰਦਰਸ਼ਨ ਕਰਨਗੇ।
ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਬੀ ਡਵੀਜ਼ਨ ਦੇ ਐਸਐਚਓ ਨੇ ਦੱਸਿਆ ਕਿ ਪੁਲਿਸ ਟੀਮ ਮੌਕੇ ’ਤੇ ਪਹੁੰਚ ਕੇ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਘਟਨਾ ਇੱਕ ਵਾਰ ਫਿਰ ਸ਼ਹਿਰ ਵਿੱਚ ਵਧ ਰਹੇ ਅਪਰਾਧ ਅਤੇ ਕਾਨੂੰਨ-ਵਿਵਸਥਾ ’ਤੇ ਸਵਾਲ ਖੜੇ ਕਰ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ
ਚੰਡੀਗੜ੍ਹ ‘ਚ 16ਵੀਂ ਵਿਧਾਨ ਸਭਾ ਦੀ ਵਿਸ਼ੇਸ਼ ਬੈਠਕ ਦੌਰਾਨ ਸਤਿਕਾਰ ਸੋਧ...
ਪੰਜਾਬ ਵਿਧਾਨ ਸਭਾ ਵੱਲੋਂ ਨਵਾਂ ਸੋਧ ਬਿਲ ਪਾਸ, ਬੇਅਦਬੀ ਮਾਮਲਿਆਂ ਲਈ ਘੱਟੋ-ਘੱਟ 10 ਸਾਲ ਕੈਦ ਤੇ 5 ਤੋਂ 25 ਲੱਖ ਜੁਰਮਾਨ
Donald Trump Iran Warning: ਜੰਗਬੰਦੀ ਉਲੰਘਣਾ ’ਤੇ ਈਰਾਨ ਨੂੰ ਸਖ਼ਤ ...
Donald Trump ਨੇ ਈਰਾਨ ਨੂੰ ਜੰਗਬੰਦੀ ਉਲੰਘਣਾ ’ਤੇ ਸਖ਼ਤ ਚੇਤਾਵਨੀ ਦਿੱਤੀ, ਕਿਹਾ ਅਮਰੀਕਾ ਦੀ ਕਾਰਵਾਈ ਘਾਤਕ ਹੋਵੇਗੀ ਅਤ
Punjab School Bomb Threat: ਪਟਿਆਲਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ...
ਪਟਿਆਲਾ ਦੇ ਕਈ ਸਕੂਲਾਂ ਨੂੰ ਬੰਬ ਧਮਕੀ ਵਾਲੀ ਈਮੇਲ ਮਿਲੀ, ਪੁਲਿਸ ਅਲਰਟ ’ਤੇ, ਸੁਰੱਖਿਆ ਕਾਰਨ ਸਕੂਲ ਖਾਲੀ ਕਰਵਾਏ ਗਏ
Yamunanagar Gas Cylinder Blast: ਯਮੁਨਾਨਗਰ ’ਚ ਫੈਕਟਰੀ ਵਿੱਚ ਸਿਲੰ...
ਯਮੁਨਾਨਗਰ ਫੈਕਟਰੀ ’ਚ ਸਿਲੰਡਰ ਧਮਾਕਾ, 10 ਲੋਕ ਝੁਲਸੇ; ਕੁਝ ਦੀ ਹਾਲਤ ਨਾਜ਼ੁਕ, ਹਸਪਤਾਲ ’ਚ ਇਲਾਜ ਜਾਰੀ
ਕਾਂਗਰਸ ਦੀ ਵਰਿਸ਼ਠ ਆਗੂ Mohsina Kidwai ਦਾ ਦੇਹਾਂਤ, ਸਿਆਸੀ ਜਗਤ ਵਿੱਚ...
ਕਾਂਗਰਸ ਦੀ ਵਰਿਸ਼ਠ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ Mohsina Kidwai ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ, ਸਿਆਸੀ ਜਗਤ ਵ