Post by : Jan Punjab Bureau
ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ਼ ਸੁੱਖ (ਵਾਸੀ ਘਰਿੰਡਾ) ਅਤੇ ਹਰਜਿੰਦਰ ਸਿੰਘ ਉਰਫ਼ ਜਿੰਦਰ (ਵਾਸੀ ਲੋਪੋਕੇ) ਵਜੋਂ ਹੋਈ ਹੈ। ਸੁਖਦੇਵ ਸਿੰਘ ਦੀ ਉਮਰ 23 ਸਾਲ ਹੈ ਅਤੇ ਉਹ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ, ਜਦਕਿ ਹਰਜਿੰਦਰ ਸਿੰਘ 37 ਸਾਲ ਦਾ ਹੈ ਅਤੇ ਕੰਬਾਈਨ ਚਲਾਉਣ ਦਾ ਕੰਮ ਕਰਦਾ ਹੈ।
ਕਾਰਵਾਈ ਦੌਰਾਨ ਪੁਲਿਸ ਨੇ 2 ਕਿਲੋ 225 ਗ੍ਰਾਮ ਹੈਰੋਇਨ ਅਤੇ ਛੇ ਵਿਦੇਸ਼ੀ ਬਣਾਵਟ ਦੇ ਪਿਸਤੌਲ ਸਮੇਤ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀ ਗਈ।
ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਸੁਖਦੇਵ ਸਿੰਘ ਪਹਿਲਾਂ ਵੀ ਇੱਕ ਹਥਿਆਰ ਤਸਕਰੀ ਕੇਸ ਵਿੱਚ ਵਾਂਟੇਡ ਸੀ ਅਤੇ ਉਹ ਪਾਕਿਸਤਾਨੀ ਸਮੱਗਲਰ ਨਾਲ ਡਰੋਨ ਰਾਹੀਂ ਆ ਰਹੀ ਖੇਪ ਨਾਲ ਜੁੜਿਆ ਹੋਇਆ ਸੀ। ਦੂਜੇ ਮੁਲਜ਼ਮ ਹਰਜਿੰਦਰ ਸਿੰਘ ਦੀ ਨਿਸ਼ਾਨਦੇਹੀ ’ਤੇ ਹੋਰ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਅਨੁਸਾਰ ਇਹ ਦੋਵੇਂ ਮੁਲਜ਼ਮ ਕੋਰੀਅਰ ਵਜੋਂ ਕੰਮ ਕਰਦੇ ਸਨ ਅਤੇ ਸਰਹੱਦ ਤੋਂ ਆਉਣ ਵਾਲੀ ਨਸ਼ੇ ਅਤੇ ਹਥਿਆਰਾਂ ਦੀ ਖੇਪ ਨੂੰ ਅੱਗੇ ਨੈੱਟਵਰਕ ਤੱਕ ਪਹੁੰਚਾਉਂਦੇ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੋਰ ਜਾਂਚ ਜਾਰੀ ਹੈ ਅਤੇ ਵੱਡੇ ਖੁਲਾਸਿਆਂ ਦੀ ਸੰਭਾਵਨਾ ਹੈ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ