ਅੰਮ੍ਰਿਤਸਰ ‘ਚ 12ਵੀਂ ਦੇ ਵਿਦਿਆਰਥੀ ਦਾ ਗੋਲੀਆਂ ਮਾਰ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ ‘ਚ 12ਵੀਂ ਦੇ ਵਿਦਿਆਰਥੀ ਦਾ ਗੋਲੀਆਂ ਮਾਰ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Post by : Jan Punjab Bureau

May 4, 2026 11:10 a.m. 198

ਗੁਰੂ ਨਗਰੀ ਅੰਮ੍ਰਿਤਸਰ ਦੇ ਮਹਿਕਮਪੁਰਾ ਇਲਾਕੇ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 12ਵੀਂ ਕਲਾਸ ਦੇ ਇਕ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਦਕਿ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਮੁੱਢਲੀ ਜਾਣਕਾਰੀ ਅਨੁਸਾਰ, ਇਹ ਘਟਨਾ ਦੇਰ ਰਾਤ ਵਾਪਰੀ। ਸ਼ੁਰੂਆਤ ਵਿੱਚ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੜਕ ‘ਤੇ ਹਾਦਸਾ ਹੋਇਆ ਹੈ, ਪਰ ਜਦੋਂ ਮਹਿਤਾ ਪੁਲਿਸ ਥਾਣੇ ਦੇ ਐਸਐਚਓ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

ਜਾਂਚ ਦੌਰਾਨ ਨੌਜਵਾਨ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਕਿ ਇਹ ਹਾਦਸਾ ਨਹੀਂ, ਸਗੋਂ ਸੋਚਿਆ ਸਮਝਿਆ ਕਤਲ ਹੈ। ਹਾਲਾਂਕਿ ਕਤਲ ਦੇ ਪਿੱਛੇ ਦੇ ਮਕਸਦ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਦਿਹਾਤੀ ਸੋਹੇਲ ਮੀਰ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਪੁਲਿਸ ਨੇ ਵਿਸ਼ਵਾਸ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੌਰਾਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਕੋਲ ਇਸ ਮਾਮਲੇ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕਰਨ।

#ਜਨ ਪੰਜਾਬ #ਪੰਜਾਬ ਖ਼ਬਰਾਂ #amritsar
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਦੇਸ਼ - ਅਪਰਾਧ अपडेट्स