Post by : Jan Punjab Bureau
ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਏਐਸਆਈ ਜੋਗਾ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਕ ਮ੍ਰਿਤਕ ਏਐਸਆਈ ਜੋਗਾ ਸਿੰਘ, ਪੁੱਤਰ ਪਿਆਰਾ ਸਿੰਘ, ਪਿੰਡ ਘਣੀਏ ਕੇ ਦੇ ਰਹਿਣ ਵਾਲੇ ਸਨ ਅਤੇ ਅੰਮ੍ਰਿਤਸਰ ਸਿਟੀ ਪੁਲਿਸ ਵਿੱਚ ਆਪਣੀ ਸੇਵਾ ਨਿਭਾ ਰਹੇ ਸਨ। ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਘਰ ਤੋਂ ਡਿਊਟੀ ਲਈ ਨਿਕਲੇ ਸਨ।
ਜਦੋਂ ਉਹ ਫਤਿਹਗੜ੍ਹ ਚੂੜੀਆਂ–ਮਜੀਠਾ ਰੋਡ ਦੇ ਹਮਜਾ ਮੋੜ ਨੇੜੇ ਪਹੁੰਚੇ, ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਏਐਸਆਈ ਜੋਗਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਮਜੀਠਾ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਫੋਰੈਂਸਿਕ ਅਤੇ ਟੈਕਨੀਕਲ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਨਿੱਜੀ ਰੰਜਿਸ਼, ਰੋਡ ਰੇਜ ਅਤੇ ਹੋਰ ਸੰਭਾਵੀ ਐਂਗਲਾਂ ਤੋਂ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਸ ਘਟਨਾ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
US Plane Crash: ਉਡਾਣ ਭਰਦਿਆਂ ਹੀ ਮੌਤ ਦਾ ਮੰਜ਼ਰ, 11 ਸਕਾਈਡਾਈਵਰਾਂ ...
ਮਿਸੂਰੀ ਵਿੱਚ ਸਕਾਈਡਾਈਵਿੰਗ ਜਹਾਜ਼ ਕ੍ਰੈਸ਼, ਪਾਇਲਟ ਸਮੇਤ 12 ਲੋਕਾਂ ਦੀ ਮੌਤ। ਜਾਂਚ ਸ਼ੁਰੂ, ਹਾਦਸੇ ਨੇ ਸਭ ਨੂੰ ਝੰਝੋੜਿ
BFUHS Pharmacist Recruitment 2026: ਪੰਜਾਬ ਵਿੱਚ 454 Pharmacy O...
BFUHS ਨੇ 454 Pharmacy Officer ਅਸਾਮੀਆਂ ਲਈ ਭਰਤੀ ਸ਼ੁਰੂ ਕੀਤੀ, ਯੋਗ ਉਮੀਦਵਾਰ 1 ਜੁਲਾਈ 2026 ਤੱਕ ਆਨਲਾਈਨ ਅਪਲਾਈ
Plastic Notes: ਕੀ ਹੁਣ ਭਾਰਤ ਵਿੱਚ ਆਉਣਗੇ ਪਲਾਸਟਿਕ ਨੋਟ? ਨਾ ਫਟਣਗੇ,...
ਭਾਰਤ ਵਿੱਚ Plastic Notes ਲਿਆਉਣ 'ਤੇ RBI ਕਰ ਰਿਹਾ ਵਿਚਾਰ, ਜਾਣੋ ਇਹ ਨੋਟ ਕਿਵੇਂ ਬਣਣਗੇ ਅਤੇ ਕੀ ਹੋਣਗੇ ਫਾਇਦੇ
FIFA World Cup 2026: ਦੁਨੀਆ ਦਾ ਸਭ ਤੋਂ ਵੱਡਾ ਫੁੱਟਬਾਲ ਟੂਰਨਾਮੈਂਟ ...
FIFA ਵਰਲਡ ਕੱਪ 2026 USA, Canada, Mexico ਵਿੱਚ ਹੋਣ ਵਾਲੇ ਮੈਚਾਂ, 48 ਟੀਮਾਂ ਅਤੇ ਓਪਨਿੰਗ ਸੈਰੇਮਨੀ ਦੀ ਪੂਰੀ ਜਾਣਕ
Gym Owner Murder: Hansi 'ਚ ਸਵੇਰ ਦੀ ਵਰਕਆਊਟ ਬਣੀ ਮੌਤ ਦਾ ਕਾਰਨ, 1...
ਹਾਂਸੀ ਵਿੱਚ ਜਿੰਮ ਮਾਲਕ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ। ਗੋਲੀਬਾਰੀ ਵਿੱਚ ਇੱਕ ਨੌਜਵਾਨ ਔਰਤ ਵੀ ਜ਼ਖਮੀ, ਪੁਲਿਸ
Firing Outside Guru Randhawa Gym: ਦਿੱਲੀ 'ਚ ਗੁਰੂ ਰੰਧਾਵਾ ਦੇ ਜਿ...
ਦਿੱਲੀ ਵਿੱਚ ਗੁਰੂ ਰੰਧਾਵਾ ਦੇ ਜਿੰਮ ਦੇ ਬਾਹਰ ਫਾਈਰਿੰਗ ਮਗਰੋਂ ਹੜਕੰਪ। ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੁਲਿਸ ਜਾਂਚ
PM Modi ਨੇ ਰਚਿਆ ਇਤਿਹਾਸ, 4399 ਦਿਨਾਂ ਨਾਲ ਜਵਾਹਰ ਲਾਲ ਨਹਿਰੂ ਦਾ ਰਿ...
ਪੀਐਮ ਮੋਦੀ ਨੇ 4399 ਦਿਨ ਪੂਰੇ ਕਰਕੇ ਨਹਿਰੂ ਦਾ ਰਿਕਾਰਡ ਤੋੜਿਆ, ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲ