Post by : Jan Punjab Bureau
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰਾਂ ਦੀ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ, ਸਤਨਾਮ ਸਿੰਘ ਉਰਫ਼ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਸਿੰਘ ਉਰਫ਼ ਸਾਜਨ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਦੋ 9 ਐਮਐਮ ਗਲਾਕ ਪਿਸਤੌਲ (ਆਸਟਰੀਆ ਬਣੇ), ਚਾਰ .30 ਬੋਰ (ਚੀਨ ਬਣੇ) ਅਤੇ ਇੱਕ ਹੋਰ .30 ਬੋਰ ਪਿਸਤੌਲ ਸ਼ਾਮਲ ਹੈ।
ਡੀਜੀਪੀ ਮੁਤਾਬਕ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਹਥਿਆਰਾਂ ਨੂੰ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ।
In a major operation, Commissionerate Police Amritsar has busted a cross-border arms smuggling module.
— Commissionerate Police Amritsar (@cpamritsar) May 3, 2026
During the operation, four accused—Samarbir Singh @ Simar, Satnam Singh @ Satta, Tanupreet Singh and Karanjot Singh @ Sajan—were arrested, and 07 sophisticated pistols were… pic.twitter.com/onaRhgtSJQ
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਪਹਿਲਾਂ ਸਮਰਬੀਰ ਸਿੰਘ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਉਸਦੇ ਤਿੰਨ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਹੋਰ ਪੰਜ ਪਿਸਤੌਲ ਬਰਾਮਦ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਤਨਾਮ ਸਿੰਘ ਪਹਿਲਾਂ ਵੀ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਰਹਿ ਚੁੱਕਾ ਹੈ, ਜਿਸ ਵਿੱਚ ਉਸ ਕੋਲੋਂ 8 ਕਿਲੋ ਹੈਰੋਇਨ ਬਰਾਮਦ ਹੋਈ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਸਾਰੇ ਮੁਲਜ਼ਮ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਨਿੱਜੀ ਫਰਮਾਂ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ।
ਇਸ ਮਾਮਲੇ ਸਬੰਧੀ ਥਾਣਾ ਛਾਉਣੀ, ਅੰਮ੍ਰਿਤਸਰ ਵਿੱਚ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਇਸ ਨੈੱਟਵਰਕ ਨਾਲ ਜੁੜੇ ਹੋਰ ਸਬੰਧਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼