Post by : Jan Punjab Bureau
ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਹੇਲ ਮੀਰ ਨੇ ਦੱਸਿਆ ਕਿ ਇੱਕ ਹੀ ਦਿਨ ਵਿੱਚ ਤਿੰਨ ਵੱਡੀਆਂ ਚੈਕਿੰਗ ਕਾਰਵਾਈਆਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਨਾ ਅਤੇ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ‘ਤੇ ਨਕੇਲ ਕੱਸਣਾ ਹੈ। ਚੈਕਿੰਗ ਦੌਰਾਨ ਪੁਲਿਸ ਨੇ ਪਬਲਿਕ ਪਲੇਸਾਂ, ਸ਼ਾਪਿੰਗ ਮਾਲਾਂ, ਮੁੱਖ ਸੜਕ ਮਾਰਗਾਂ, ਰੇਲਵੇ ਸਟੇਸ਼ਨਾਂ ਅਤੇ ਪਬਲਿਕ ਟਰਾਂਸਪੋਰਟ ਦੀ ਖਾਸ ਤੌਰ ਤੇ ਤਲਾਸ਼ੀ ਲਈ।
ਪੁਲਿਸ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਗਈ, ਡਰਾਈਵਿੰਗ ਲਾਇਸੈਂਸਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਬੱਸਾਂ ਅਤੇ ਹੋਰ ਸਰਕਾਰੀ ਅਤੇ ਨਿੱਜੀ ਵਾਹਨਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਗਈ।
ਐੱਸਐੱਸਪੀ ਨੇ ਦੱਸਿਆ ਕਿ ਇਹ ਮੁਹਿੰਮ ਪਹਿਲਾਂ ਚਲਾਏ ਗਏ ‘ਪ੍ਰਹਾਰ-1’ ਅਤੇ ‘ਪ੍ਰਹਾਰ-2’ ਆਪਰੇਸ਼ਨਾਂ ਦੀ ਕੜੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹਿੰਮ ਦੌਰਾਨ ਕਈ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਗੈਰਕਾਨੂੰਨੀ ਸਮਾਨ ਦੀ ਬਰਾਮਦਗੀ ਹੋਈ ਸੀ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਕੋਲ ਲਗਾਤਾਰ ਇਨਪੁੱਟ ਮਿਲ ਰਹੇ ਹਨ, ਪਰ ਸੁਰੱਖਿਆ ਕਾਰਨਾਂ ਕਰਕੇ ਹਰ ਜਾਣਕਾਰੀ ਸਾਰਵਜਨਿਕ ਨਹੀਂ ਕੀਤੀ ਜਾ ਸਕਦੀ। ਇਸ ਕਾਰਵਾਈ ਦੌਰਾਨ ਮੋਬਾਈਲ ਨਾਕੇ ਲਗਾਏ ਗਏ ਹਨ, ਜੋ ਵੱਖ-ਵੱਖ ਥਾਵਾਂ ‘ਤੇ ਬਦਲੇ ਜਾਂਦੇ ਹਨ, ਤਾਂ ਜੋ ਅਚਾਨਕ ਚੈਕਿੰਗ ਰਾਹੀਂ ਅਪਰਾਧੀਆਂ ਨੂੰ ਮੌਕਾ ਨਾ ਮਿਲੇ।
ਐੱਸਐੱਸਪੀ ਸੋਹੇਲ ਮੀਰ ਨੇ ਸਪਸ਼ਟ ਕੀਤਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਵਾਦ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਮੁਹਿੰਮ ਹੇਠ ਹੋਰ ਮਹੱਤਵਪੂਰਨ ਕਾਮਯਾਬੀਆਂ ਹਾਸਲ ਕੀਤੀਆਂ ਜਾਣਗੀਆਂ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼