Author : Vikramjeet Singh
ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪਾਕਿਸਤਾਨ ਅਧਾਰਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਨਸ਼ਾ ਤਸਕਰੀ ਨਾਲ ਜੁੜੇ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਜੱਜਬੀਰ ਸਿੰਘ ਉਰਫ ਜੱਜ, ਜਸਪਾਲ ਸਿੰਘ ਉਰਫ ਜੱਸ ਅਤੇ ਦਵਿੰਦਰ ਸਿੰਘ ਉਰਫ ਬਊ ਸਮੇਤ ਹੋਰਾਂ ਵਜੋਂ ਕੀਤੀ ਗਈ ਹੈ। ਪੁਲਿਸ ਰਿਕਾਰਡ ਮੁਤਾਬਕ, ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ, ਅਸਲਾ ਐਕਟ ਅਤੇ ਇਰਾਦਾ ਕਤਲ ਦੇ ਗੰਭੀਰ ਮਾਮਲੇ ਦਰਜ ਹਨ।
ਕਾਰਵਾਈ ਦੌਰਾਨ ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ‘ਚੋਂ 4 ਕਿਲੋ 75 ਗ੍ਰਾਮ ਹੈਰੋਇਨ, 1 ਕਿਲੋ ICE (ਮੇਥਐਂਫੈਟਾਮੀਨ) ਡਰੱਗ ਅਤੇ ਇੱਕ 9 MM ਗਲੋਕ ਪਿਸਟਲ ਬਰਾਮਦ ਕੀਤੀ ਹੈ, ਜੋ ਨਸ਼ਾ ਤਸਕਰੀ ਦੇ ਵੱਡੇ ਜਾਲ ਵੱਲ ਇਸ਼ਾਰਾ ਕਰਦੀ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਭਾਰਤ ਵਿੱਚ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।
ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਨੈੱਟਵਰਕ ਨਾਲ ਹੋਰ ਵੱਡੇ ਨਾਮ ਵੀ ਜੁੜੇ ਹੋ ਸਕਦੇ ਹਨ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਨਸ਼ਾ ਤਸਕਰੀ ਖ਼ਿਲਾਫ਼ ਆਉਣ ਵਾਲੇ ਦਿਨਾਂ ‘ਚ ਹੋਰ ਵੀ ਵੱਡੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ