Post by : Jan Punjab Bureau
ਪੰਜਾਬ ਪੁਲਿਸ ਨੇ ਸਰਹੱਦ ਪਾਰ ਚੱਲ ਰਹੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਹਥਿਆਰ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਐਕਸ’ ‘ਤੇ ਸਾਂਝੀ ਕੀਤੀ ਹੈ। DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਸਰਹੱਦ ਪਾਰੋਂ ਚੱਲ ਰਹੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਇੱਕ ਨਾਬਾਲਗ ਸਮੇਤ ਛੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਪੰਜ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਇੱਕ ਗਲੌਕ 9mm, PX5 30-ਬੋਰ, ਟੌਰਸ 9mm, ਗ੍ਰੇਟਾ 9mm ਅਤੇ ਇੱਕ 30-ਬੋਰ ਪਿਸਤੌਲ ਸ਼ਾਮਲ ਹੈ।
ਇਸ ਤੋਂ ਇਲਾਵਾ, 34 ਜ਼ਿੰਦਾ ਕਾਰਤੂਸ ਅਤੇ ਇੱਕ ਤੇਜ਼ਧਾਰ ਹਥਿਆਰ ਵੀ ਜ਼ਬਤ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਵਿੱਚ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਇਨ੍ਹਾਂ ਖੇਪਾਂ ਦੀ ਵਰਤੋਂ ਹਥਿਆਰ ਖਰੀਦਣ ਅਤੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਲਈ ਕਰ ਰਹੇ ਸਨ।
ਪੁਲਿਸ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਮਕਬੂਲਪੁਰਾ ਥਾਣੇ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਖੇਤਰਾਂ ਦਾ ਪਤਾ ਲਗਾਇਆ ਜਾ ਸਕੇ ਜਿੱਥੇ ਹਥਿਆਰ ਸਪਲਾਈ ਕੀਤੇ ਜਾਣੇ ਸਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼