Post by : Jan Punjab Bureau
ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਉਸ ਸਮੇਂ ਅਫ਼ਰਾਤਫ਼ਰੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਆਟੋ ਅਤੇ ਇੱਕ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀ ਫੁਟੇਜ ਹੁਣ ਸਾਹਮਣੇ ਆ ਚੁੱਕੀ ਹੈ। ਵੀਡੀਓ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਥਾਰ ਬਹੁਤ ਹੀ ਤੇਜ਼ ਰਫ਼ਤਾਰ ਵਿੱਚ ਸੀ ਅਤੇ ਬੇਕਾਬੂ ਹੋ ਕੇ ਸਿੱਧੀ ਆਟੋ ਤੇ ਫਿਰ ਕਾਰ ਨਾਲ ਜਾ ਟਕਰਾਈ।
ਇਸ ਹਾਦਸੇ ਵਿੱਚ ਆਟੋ ਚਾਲਕ ਨੂੰ ਗੰਭੀਰ ਸੱਟਾਂ ਆਈਆਂ ਹਨ। ਆਟੋ ਚਾਲਕ ਦੇ ਗੋਡੇ ’ਤੇ ਗਹਿਰੀ ਚੋਟ ਲੱਗੀ, ਜਦਕਿ ਆਟੋ ਵਿੱਚ ਬੈਠੀ ਇੱਕ ਸਵਾਰੀ ਦੇ ਹੱਥ ’ਤੇ ਵੀ ਸੱਟ ਆਈ ਹੈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਪੀੜਤ ਆਟੋ ਚਾਲਕ ਨੇ ਦੱਸਿਆ ਕਿ ਉਹ ਸਵਾਰੀ ਲੈ ਕੇ ਮਜੀਠਾ ਰੋਡ ’ਤੇ ਜਾ ਰਿਹਾ ਸੀ, ਜਦੋਂ ਪਿੱਛੋਂ ਆ ਰਹੀ ਥਾਰ ਨੇ ਬਿਨਾਂ ਕਿਸੇ ਚੇਤਾਵਨੀ ਦੇ ਉਸਦੀ ਆਟੋ ਨੂੰ ਟੱਕਰ ਮਾਰ ਦਿੱਤੀ। ਉਸ ਦਾ ਕਹਿਣਾ ਹੈ ਕਿ ਥਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਬਾਅਦ ਆਟੋ ਅਤੇ ਕਾਰ ਦੋਵੇਂ ਹੀ ਕਾਫ਼ੀ ਦੂਰ ਤੱਕ ਸੁੱਟੀਆਂ ਗਈਆਂ। ਆਟੋ ਚਾਲਕ ਨੇ ਦਾਅਵਾ ਕੀਤਾ ਕਿ ਥਾਰ ਗੱਡੀ ਇੱਕ ਵਾਸ਼ਿੰਗ ਸੈਂਟਰ ’ਤੇ ਧੋਣ ਲਈ ਆਈ ਹੋਈ ਸੀ ਅਤੇ ਉੱਥੇ ਕੰਮ ਕਰਨ ਵਾਲੇ ਇੱਕ ਕਰਮਚਾਰੀ ਨੇ ਹੀ ਚਾਬੀ ਫੜ ਕੇ ਗੱਡੀ ਚਲਾਈ।
ਦੂਜੇ ਪਾਸੇ, ਹਾਦਸੇ ਵਿੱਚ ਨੁਕਸਾਨੀ ਗਈ ਕਾਰ ਦੇ ਮਾਲਕ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਵਾਸ਼ਿੰਗ ਸੈਂਟਰ ’ਤੇ ਧੋਣ ਲਈ ਖੜ੍ਹੀ ਕੀਤੀ ਹੋਈ ਸੀ ਅਤੇ ਉਹ ਬਾਹਰ ਹੀ ਖੜ੍ਹਾ ਸੀ। ਇਸ ਦੌਰਾਨ ਵਾਸ਼ਿੰਗ ਸੈਂਟਰ ਦਾ ਕਰਮਚਾਰੀ ਕਿਸੇ ਨੂੰ ਲੈਣ ਗਿਆ ਅਤੇ ਵਾਪਸੀ ਸਮੇਂ ਤੇਜ਼ ਰਫ਼ਤਾਰ ਨਾਲ ਆ ਕੇ ਪਹਿਲਾਂ ਆਟੋ ਨੂੰ ਟੱਕਰ ਮਾਰੀ ਅਤੇ ਫਿਰ ਉਸ ਦੀ ਖੜ੍ਹੀ ਕਾਰ ਨੂੰ ਜ਼ੋਰ ਨਾਲ ਮਾਰ ਕੇ ਵਿਚਕਾਰ ਸੁੱਟ ਦਿੱਤਾ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।
ਕਾਰ ਮਾਲਕ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਕਾਰ ਅਤੇ ਹੋਏ ਸਾਰੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਉਸ ਨੇ ਇਹ ਵੀ ਆਰੋਪ ਲਗਾਇਆ ਕਿ ਹਾਦਸੇ ਤੋਂ ਬਾਅਦ ਥਾਰ ਦਾ ਮਾਲਕ ਅਤੇ ਡਰਾਈਵਰ ਦੋਵੇਂ ਹੀ ਮੌਕੇ ਤੋਂ ਫਰਾਰ ਹੋ ਗਏ।
ਉੱਧਰ, ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ ’ਤੇ ਸ਼ਿਕਾਇਤ ਮਿਲੀ ਸੀ। ਮੌਕੇ ’ਤੇ ਪਹੁੰਚ ਕੇ ਟ੍ਰੈਫਿਕ ਨੂੰ ਸਾਈਡ ਕਰਵਾਇਆ ਗਿਆ ਅਤੇ ਹਾਦਸਾਗ੍ਰਸਤ ਗੱਡੀਆਂ ਨੂੰ ਹਟਾ ਕੇ ਸੜਕ ਖੁਲ੍ਹਵਾਈ ਗਈ। ਥਾਣਾ ਸਦਰ ਦੀ ਪੁਲਿਸ ਅਤੇ ਮੋਟਰ ਵਿੰਗ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਥਾਰ ਗੱਡੀ ਦੇ ਨੰਬਰਾਂ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana