328 ਪਾਵਨ ਸਰੂਪ ਮਾਮਲਾ : ਨਵੀਂ SIT ਦਾ ਗਠਨ, ਸੀਪੀ ਅੰਮ੍ਰਿਤਸਰ ਕਰਨਗੇ ਜਾਂਚ ਦੀ ਨਿਗਰਾਨੀ

328 ਪਾਵਨ ਸਰੂਪ ਮਾਮਲਾ : ਨਵੀਂ SIT ਦਾ ਗਠਨ,   ਸੀਪੀ ਅੰਮ੍ਰਿਤਸਰ ਕਰਨਗੇ ਜਾਂਚ ਦੀ ਨਿਗਰਾਨੀ

Post by : Jan Punjab Bureau

Feb. 26, 2026 12:57 p.m. 2171

ਅੰਮ੍ਰਿਤਸਰ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਵਿੱਤਰ ਸਰੂਪ ਮਾਮਲੇ ਦੀ ਜਾਂਚ ਤੇਜ਼ ਕਰਨ ਲਈ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਹ ਮਾਮਲਾ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ 7 ਦਸੰਬਰ 2025 ਨੂੰ ਪੁਲਿਸ ਸਟੇਸ਼ਨ ਸੀ-ਡਿਵੀਜ਼ਨ, ਅੰਮ੍ਰਿਤਸਰ ਵਿੱਚ ਐਫਆਈਆਰ ਨੰਬਰ 168 ਹੇਠ ਦਰਜ ਕੀਤਾ ਗਿਆ ਸੀ। ਮਾਮਲਾ ਆਈਪੀਸੀ ਦੀਆਂ ਧਾਰਾਵਾਂ 295, 295-A, 409, 465 ਅਤੇ 120-B ਹੇਠ ਆਉਂਦਾ ਹੈ।

ਨਵੀਂ ਟੀਮ ਬਣਾਉਣ ਦੇ ਹੁਕਮਾਂ ਵਿੱਚ ਪਹਿਲਾਂ ਦੇ ਆਦੇਸ਼ ਰੱਦ ਕਰਦੇ ਹੋਏ ਟੀਮ ਦੀ ਨਿਗਰਾਨੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਕਰਨਗੇ। ਐਸਆਈਟੀ ਦੇ ਚੇਅਰਮੈਨ ਨਾਨਕ ਸਿੰਘ (ਆਈਪੀਐਸ) ਨਿਯੁਕਤ ਕੀਤੇ ਗਏ ਹਨ। ਇਸ ਟੀਮ ਵਿੱਚ ਐਸਐਸਪੀ ਖੰਨਾ ਦਰਪਨ ਆਹਲੂਵਾਲੀਆ (ਆਈਪੀਐਸ), ਐਸਪੀ ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ (ਪੀਪੀਐਸ), ਐਸਪੀ ਸਪੈਸ਼ਲ ਬ੍ਰਾਂਚ ਮੁਹਾਲੀ ਸੁਖਨਾਜ਼ ਸਿੰਘ (ਪੀਪੀਐਸ), ਏਸੀਪੀ ਅੰਮ੍ਰਿਤਸਰ ਹਰਮਿੰਦਰ ਸਿੰਘ (ਪੀਪੀਐਸ) ਅਤੇ ਐਸਐਚਓ ਸੀ-ਡਿਵੀਜ਼ਨ ਸਬ-ਇੰਸਪੈਕਟਰ ਰਜਵੰਤ ਕੌਰ ਨੂੰ ਮੈਂਬਰ ਬਣਾਇਆ ਗਿਆ ਹੈ।

ਹੁਕਮਾਂ ਵਿੱਚ ਸਾਫ਼ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਟੀਮ ਨੂੰ ਹਰ ਤਰ੍ਹਾਂ ਦਾ ਲੌਜਿਸਟਿਕ ਅਤੇ ਪ੍ਰਸ਼ਾਸਨਿਕ ਸਹਿਯੋਗ ਮੁਹੱਈਆ ਕਰਵਾਉਣਗੇ ਤਾਂ ਜੋ ਜਾਂਚ ਨਿਰਪੱਖ, ਵਿਗਿਆਨਿਕ ਅਤੇ ਤੇਜ਼ੀ ਨਾਲ ਪੂਰੀ ਕੀਤੀ ਜਾ ਸਕੇ। ਜ਼ਰੂਰਤ ਪੈਣ ‘ਤੇ ਹੋਰ ਅਧਿਕਾਰੀਆਂ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਹ ਹੁਕਮ ਡਾਇਰੈਕਟਰ ਐਲ. ਕੇ. ਯਾਦਵ (ਆਈਪੀਐਸ) ਵੱਲੋਂ ਚੰਡੀਗੜ੍ਹ ਤੋਂ ਜਾਰੀ ਕੀਤਾ ਗਿਆ ਹੈ ਅਤੇ ਇਸ ਦੀ ਕਾਪੀ ਸਬੰਧਿਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਹੁਣ ਪੂਰਾ ਪੰਜਾਬ ਨਵੀਂ ਐਸਆਈਟੀ ਦੀ ਜਾਂਚ ‘ਤੇ ਨਜ਼ਰ ਟਿੱਕਾਈ ਹੋਈ ਹੈ, ਕਿਉਂਕਿ ਇਸ ਮਾਮਲੇ ਵਿੱਚ ਪਹਿਲਾਂ ਵੀ ਕਈ ਸਵਾਲ ਉਠ ਚੁੱਕੇ ਹਨ।

  

 

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स