Post by : Jan Punjab Bureau
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ 'ਤੇ ਵੱਡੀ ਕਾਰਵਾਈ ਕੀਤੀ ਹੈ। SGPC ਨੇ ਗਿਆਨੀ ਰਘੁਬੀਰ ਸਿੰਘ ਨੂੰ ਮੁੱਖ ਗ੍ਰੰਥੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਹੈ ।ਜਾਣਕਾਰੀ ਮੁਤਾਬਕ, ਅੱਜ SGPC ਦੀ ਅੰਤਰਿਮ ਕਮੇਟੀ ਨੇ ਸਿੱਖ ਧਰਮ ਅਤੇ ਸਮਾਜਿਕ ਮਾਮਲਿਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੀ ਅਗਵਾਈ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਪਿੱਛੇ ਦੋ ਗੰਭੀਰ ਮੁੱਦਿਆਂ ਨੂੰ ਦੱਸਿਆ, ਜਿਨ੍ਹਾਂ ਵਿੱਚ ਭੱਠਾ ਸਾਹਿਬ ਅਤੇ ਗੁਰੂਦੁਆਰਾ ਅੰਬ ਸਾਹਿਬ ਦੇ ਮਾਮਲੇ ਹਨ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਜੋ ਵੀ ਇਸ ਸਬੰਧੀ ਲਗਾਏ ਗਏ ਦੋਸ਼ ਨਿਰਾਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮਾਮਲਿਆਂ 'ਚ ਗਿਆਨੀ ਰਘਬੀਰ ਸਿੰਘ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਉਹ ਜਾਂ ਤਾਂ ਇਲਜ਼ਾਮਾਂ 'ਤੇ ਮੁਆਫੀ ਮੰਗਣ ਨਹੀਂ ਤਾਂ ਮੈਨੇਜਰ ਅੰਬ ਸਾਹਿਬ ਨੂੰ ਅਧਿਕਾਰ ਦਿੱਤੇ ਜਾਦੇ ਹਨ ਕਿ ਸੰਗਤ ਨੂੰ ਗੁਮਰਾਹ ਕਰਨ ਲਈ ਉਨ੍ਹਾਂ ਖਿਲਾਫ਼ ਮਾਣਹਾਨੀ ਦਾ ਦਾਅਵਾ ਕਰਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਬੁੱਢਾ ਜੀ ਦੇ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ 'ਤੇ ਹੁੰਦਿਆਂ ਬਿਨਾਂ ਠੋਸ ਸਬੂਤਾਂ ਦੇ ਇਲਜ਼ਾਮ ਲਗਾ ਕੇ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਗਾਈ ਗਈ ਹੈ। ਇਸ ਲਈ ਗਿਆਨੀ ਰਘਬੀਰ ਸਿੰਘ ਇਸ ਮਾਮਲੇ 'ਚ 72 ਘੰਟੇ 'ਚ ਸਬੂਤ ਪੇਸ਼ ਕਰਨ ਲਈ ਨੋਟਿਸ ਦਿੱਤਾ ਜਾਂਦਾ ਹੈ। ਜੇਕਰ ਉਹ ਕੋਈ ਸਬੂਤ ਨਾ ਪੇਸ਼ ਕਰ ਸਕੇ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ । ਮੀਟਿੰਗ ਦੌਰਾਨ, SGPC ਪ੍ਰਧਾਨ ਨੇ ਕੇਂਦਰ ਸਰਕਾਰ 'ਤੇ ਦੋਹਰੀ ਨੀਤੀ ਦਾ ਇਲਜ਼ਾਮ ਲਗਾਇਆ। ਉਨ੍ਹਾਂ ਖਾਸ ਕਰਕੇ ਪ੍ਰੋਂ ਦਵਿੰਦਰ ਸਿੰਘ ਪਾਲ ਭੁੱਲਰ, ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਦੀ ਨੀਤੀ ਨੂੰ ਲੈ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੁਣ ਭਾਜਪਾ ਦੀ ਸਰਕਾਰ ਹੈ, ਪਰ ਇਹ ਵੀ ਆਮ ਆਦਮੀ ਪਾਰਟੀ ਦੀ ਨੀਤੀ ਅਨੁਸਾਰ ਕੰਮ ਕਰ ਰਹੀ ਹੈ। ਪ੍ਰੋਂ ਭੁੱਲਰ ਦੀ ਰਿਹਾਈ ਪਟੀਸ਼ਨ ਦਾ ਰੱਦ ਹੋਣਾ ਇਸ ਦਾ ਸਬੂਤ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼