Post by : Jan Punjab Bureau
ਅੰਮ੍ਰਿਤਸਰ ਵਿੱਚ ਮਿਲਾਵਟਖੋਰੀ ਅਤੇ ਘਟੀਆ ਦਰਜੇ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ।
ਡਾ. ਜੀ.ਐੱਸ. ਪੰਨੂ, ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਬਣਾਈ ਗਈ ਟੀਮ ਨੇ 21 ਮਈ ਨੂੰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਤੋਂ ਦੁੱਧ ਅਤੇ ਦੁੱਧ ਉਤਪਾਦਾਂ ਦੇ 12 ਸੈਂਪਲ ਇਕੱਠੇ ਕਰਕੇ ਖਰੜ ਦੀ ਫੂਡ ਲੈਬੋਰਟਰੀ ਵਿੱਚ ਜਾਂਚ ਲਈ ਭੇਜੇ ਸਨ।
ਲੈਬ ਰਿਪੋਰਟ ਮੁਤਾਬਕ ਇਨ੍ਹਾਂ ਵਿੱਚੋਂ 8 ਸੈਂਪਲ ਫੇਲ੍ਹ ਪਾਏ ਗਏ ਹਨ, ਜਿਨ੍ਹਾਂ ਵਿੱਚ 2 ਸੈਂਪਲ ਨਾ-ਖਾਣ ਯੋਗ ਅਤੇ 6 ਸੈਂਪਲ ਗੈਰ-ਮਿਆਰੀ ਪਾਏ ਗਏ ਹਨ। ਕੁਝ ਸੈਂਪਲਾਂ ਵਿੱਚ ਵਾਧੂ ਫੈਟ ਮਿਲਾਉਣ ਦੇ ਵੀ ਸੰਕੇਤ ਮਿਲੇ ਹਨ, ਜਦਕਿ 4 ਸੈਂਪਲ ਮਿਆਰ ਅਨੁਸਾਰ ਸਹੀ ਪਾਏ ਗਏ ਹਨ।
ਰਿਪੋਰਟ ਅਨੁਸਾਰ ਗਿੱਲ ਡੇਅਰੀ (ਅੱਡਾ ਗੌਂਸਾਬਾਦ, ਰਾਮ ਤੀਰਥ ਰੋਡ) ਤੋਂ ਲਏ ਪਨੀਰ ਦੇ ਦੋ ਸੈਂਪਲਾਂ ਵਿੱਚੋਂ ਇੱਕ ਨਾ-ਖਾਣ ਯੋਗ ਅਤੇ ਇੱਕ ਗੈਰ-ਮਿਆਰੀ ਪਾਇਆ ਗਿਆ। ਗੁਰੂ ਨਾਨਕ ਡੇਅਰੀ, ਪੁਤਲੀਘਰ ਤੋਂ ਲਿਆ ਗਿਆ ਦੁੱਧ ਦਾ ਸੈਂਪਲ ਵੀ ਗੈਰ-ਮਿਆਰੀ ਨਿਕਲਿਆ।
ਇਸ ਤੋਂ ਇਲਾਵਾ ਗੁਰੂ ਡੇਅਰੀ ਤੋਂ ਪਨੀਰ ਅਤੇ ਦੁੱਧ ਦੇ ਸੈਂਪਲ, ਸ਼ਰਮਾ ਡੇਅਰੀ ਤੋਂ ਦਹੀਂ ਦਾ ਸੈਂਪਲ ਅਤੇ ਛਾਬੜਾ ਡੇਅਰੀ ਤੋਂ ਪਨੀਰ ਦਾ ਸੈਂਪਲ ਵੀ ਗੈਰ-ਮਿਆਰੀ ਪਾਇਆ ਗਿਆ ਹੈ। ਢਿੱਲੋਂ ਡੇਅਰੀ, ਇੰਡੀਆ ਗੇਟ ਤੋਂ ਲਿਆ ਗਿਆ ਪਨੀਰ ਦਾ ਸੈਂਪਲ ਨਾ-ਖਾਣ ਯੋਗ ਰਿਪੋਰਟ ਹੋਇਆ ਹੈ।
ਫੂਡ ਸੇਫਟੀ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਫੂਡ ਸੇਫਟੀ ਐਂਡ ਸਟੈਂਡਰਡ ਐਕਟ-2006 ਤਹਿਤ ਸੰਬੰਧਤ ਡੇਅਰੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਡਾ. ਜੀ.ਐੱਸ. ਪੰਨੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਾਣ-ਪੀਣ ਦੀਆਂ ਵਸਤਾਂ ਖਰੀਦਦੇ ਸਮੇਂ ਸਫਾਈ ਅਤੇ ਭਰੋਸੇਯੋਗ ਸਰੋਤਾਂ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਜਾਂਚ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼