Post by : Jan Punjab Bureau
ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਪੰਜਾਬ 'ਚ ਨਸ਼ਿਆਂ ਨੂੰ ਖ਼ਤਮ ਕਰਨ ਦਾ ਦਾਅਵਾ ਕਰ ਰਹੀ ਹੈ. ਉਥੇ ਹੀ ਦੂਜੇ ਪਾਸੇ ਹੁਣ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਘਰਾਂ ਤੱਕ ਨਸ਼ਿਆਂ ਦੇ ਅੱਗ ਦਾ ਸੇਕ ਪਹੁੰਚ ਚੁੱਕਿਆ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਨਾਨਕਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁਲਿਸ ਮੁਲਾਜ਼ਮ ਦਾ ਪੁੱਤ ਨਸ਼ੇ ਦੀ ਭੇਂਟ ਚੜ ਗਿਆ ਹੈ.
ਮ੍ਰਿਤਕ ਨੌਜਵਾਨ ਦੇ ਪਿਤਾ ਪੰਜਾਬ ਪੁਲਿਸ ਵਿੱਚ ਹੋਮਗਾਰਡ ਵਜੋਂ ਤਾਇਨਾਤ ਹਨ। ਪਰਿਵਾਰ ਦੇ ਅਨੁਸਾਰ, ਨੌਜਵਾਨ ਪਹਿਲਾਂ ਤੋਂ ਨਸ਼ੇ ਦੀ ਲਤ ਨਾਲ ਪੀੜਤ ਸੀ। ਉਸਨੂੰ ਕਈ ਵਾਰ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਹੀ ਪਿਤਾ ਉਸਨੂੰ ਨਸ਼ਾ ਕੇਂਦਰ ਤੋਂ ਘਰ ਲੈ ਕੇ ਆਏ ਸਨ। ਅਗਲੇ ਦਿਨ ਸਵੇਰੇ ਉਹ ਆਪਣੇ ਇੱਕ ਦੋਸਤ ਨਾਲ ਘਰ ਤੋਂ ਬਾਹਰ ਗਿਆ, ਜਿੱਥੇ ਉਸਨੇ ਨਸ਼ੇ ਦਾ ਟੀਕਾ ਲਗਾਇਆ। ਇਸ ਤੋਂ ਬਾਅਦ ਉਸਦੀ ਤਬੀਅਤ ਖਰਾਬ ਹੋ ਗਈ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਉਥੇ ਹੀ ਮ੍ਰਿਤਕ ਨੌਜਵਾਨ ਦੋਸਤ ਘਟਨਾ ਸਥਾਨ ਤੋਂ ਚਲਾ ਗਿਆ।
ਘਟਨਾ ਤੋਂ ਬਾਅਦ ਪੀੜਤ ਪਿਤਾ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਲਾਸ਼ ਨੂੰ ਸੜਕ ‘ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਨੂੰ ਲੈ ਕੇ ਚਿੰਤਾ ਜਤਾਈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਤ ਵਿਅਕਤੀ ਦੀ ਤਲਾਸ਼ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼