Post by : Jan Punjab Bureau
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਅੱਜ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂਘਰ ’ਚ ਨਤਮਸਤਕ ਹੋ ਕੇ ਉਨ੍ਹਾਂ ਨੇ ਆਪਣੀ ਰਿਹਾਈ ਮਗਰੋਂ ਸ਼ੁਕਰਾਨਾ ਅਦਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਜੇਲ੍ਹ ਯਾਤਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਰਹਿੰਦੇ ਹੋਏ ਉਨ੍ਹਾਂ ’ਤੇ ਗੁਰੂ ਸਾਹਿਬ ਦੀ ਰਹਿਮਤ ਬਣੀ ਰਹੀ। ਉਨ੍ਹਾਂ ਦੱਸਿਆ ਕਿ ਜਿਸ ਦਿਨ ਤੋਂ ਉਹ ਜੇਲ੍ਹ ਅੰਦਰ ਗਏ, ਉਸ ਦੌਰਾਨ ਗੁਰੂ ਸਾਹਿਬ ਨੇ ਉਨ੍ਹਾਂ ’ਤੇ ਅਪਾਰ ਕਿਰਪਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਦੀ ਓਟ ਅਤੇ ਲੋਕਾਂ ਵੱਲੋਂ ਕੀਤੀਆਂ ਅਰਦਾਸਾਂ ਕਾਰਨ ਹੀ ਉਹ ਜੇਲ੍ਹ ਤੋਂ ਬਾਹਰ ਆਏ।
ਬਿਕਰਮ ਮਜੀਠੀਆ ਖਾਸ ਤੌਰ ਤੇ ਉਨ੍ਹਾਂ ਮਾਵਾਂ ਭੈਣਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਰਿਹਾਈ ਲਈ ਪਾਠ ਅਤੇ ਅਰਦਾਸਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਸਹਿਯੋਗ ਨੂੰ ਉਹ ਹਮੇਸ਼ਾਂ ਯਾਦ ਰੱਖਣਗੇ।
ਰਾਜਨੀਤਿਕ ਸਰਗਰਮੀਆਂ ਸੰਬੰਧੀ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਕਿਹਾ ਕਿ ਉਹ ਜੇਲ੍ਹ ਅੰਦਰ ਰਹਿੰਦਿਆਂ ਵੀ ਸਰਗਰਮ ਰਹੇ ਹਨ ਅਤੇ ਹੁਣ ਬਾਹਰ ਆ ਕੇ ਵੀ ਰਾਜਨੀਤੀ ਵਿੱਚ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਫਿਲਹਾਲ ਉਹ ਸ਼ੁਕਰਾਨੇ ਦੇ ਦੌਰ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹੀਦਾਂ ਸਾਹਿਬ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।
ਸ਼੍ਰੋਮਣੀ ਅਕਾਲੀ ਦਲ ਦੀ ਇੱਕਜੁੱਟਤਾ ਬਾਰੇ ਗੱਲ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਜੇਕਰ ਪਾਰਟੀ ਨੂੰ ਮਜ਼ਬੂਤ ਅਤੇ ਇਕਜੁੱਟ ਕਰਨ ਲਈ ਉਨ੍ਹਾਂ ਨੂੰ ਦੂਜੇ ਗਰੁੱਪ ਦੇ ਨੇਤਾਵਾਂ ਕੋਲ ਜਾਣਾ ਪਿਆ, ਤਾਂ ਉਹ ਨੰਗੇ ਪੈਰੀ ਜ਼ਰੂਰ ਜਾਣਗੇ। ਬਿਕਰਮ ਸਿੰਘ ਮਜੀਠੀਆ ਨੇ ਸਪੱਸ਼ਟ ਕੀਤਾ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਲੇ ਲਈ ਕੰਮ ਕਰਨਗੇ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ