ਅੰਮ੍ਰਿਤਸਰ ‘ਚ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ 2025–26 ਦੀ ਤਿਆਰੀਆਂ ਮੁਕੰਮਲ

ਅੰਮ੍ਰਿਤਸਰ ‘ਚ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ 2025–26 ਦੀ ਤਿਆਰੀਆਂ ਮੁਕੰਮਲ

Post by : Jan Punjab Bureau

Jan. 9, 2026 1:29 p.m. 436

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੇਰਾ ਯੁਵਾ ਭਾਰਤ ਦੇ ਤਹਿਤ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ 2025–26 ਦਾ ਆਯੋਜਨ 16 ਅਤੇ 17 ਜਨਵਰੀ 2026 ਨੂੰ ਕੀਤਾ ਜਾ ਰਿਹਾ ਹੈ। ਇਹ ਖੇਡ ਮੇਲਾ ਯੁਵਾ ਕਾਰਜਕ੍ਰਮ ਵਿਭਾਗ, ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਟੂਰਨਾਮੈਂਟ ਦੀ ਮੇਜ਼ਬਾਨੀ Dashmesh Sports & Welfare Club, Chatiwind ਵੱਲੋਂ ਕੀਤੀ ਜਾ ਰਹੀ ਹੈ। ਆਯੋਜਕਾਂ ਮੁਤਾਬਕ ਇਸ ਖੇਡ ਮੇਲੇ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ।

ਟੂਰਨਾਮੈਂਟ ਵਿੱਚ ਵੱਖ-ਵੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ

ਵਾਲੀਬਾਲ (ਲੜਕੇ),
ਟੱਗ ਆਫ ਵਾਰ (ਲੜਕੀਆਂ),
ਬੈਡਮਿੰਟਨ (ਲੜਕੇ ਅਤੇ ਲੜਕੀਆਂ),

ਲਾਂਗ ਜੰਪ (ਲੜਕੇ),
100 ਮੀਟਰ ਦੌੜ (ਲੜਕੀਆਂ),
200 ਮੀਟਰ ਦੌੜ (ਲੜਕੇ) ਸ਼ਾਮਲ ਹਨ।

ਆਯੋਜਕਾਂ ਨੇ ਖ਼ਾਸ ਤੌਰ ‘ਤੇ ਕਿਹਾ ਕਿ ਇਹ ਟੂਰਨਾਮੈਂਟ ਨਸ਼ਿਆਂ ਦੇ ਖ਼ਿਲਾਫ਼ ਇੱਕ ਮਜ਼ਬੂਤ ਮੁਹਿੰਮ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਜਦੋਂ ਨੌਜਵਾਨ ਆਪਣੀ ਤਾਕਤ, ਸਮਾਂ ਅਤੇ ਧਿਆਨ ਖੇਡਾਂ ਵਿੱਚ ਲਗਾਉਂਦੇ ਹਨ, ਤਾਂ ਉਹ ਗਲਤ ਰਾਹਾਂ ਤੋਂ ਬਚਦੇ ਹਨ ਅਤੇ ਇੱਕ ਸਿਹਤਮੰਦ, ਅਨੁਸ਼ਾਸਿਤ ਅਤੇ ਸਕਾਰਾਤਮਕ ਜੀਵਨਸ਼ੈਲੀ ਅਪਣਾਉਂਦੇ ਹਨ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਵਧਾਉਂਦੀਆਂ ਹਨ, ਸਗੋਂ ਮਨ ਨੂੰ ਵੀ ਮਜ਼ਬੂਤ ਬਣਾਉਂਦੀਆਂ ਹਨ, ਜੋ ਨਸ਼ਿਆਂ ਵਰਗੀਆਂ ਬੁਰਾਈਆਂ ਨੂੰ ਜੜ ਤੋਂ ਖਤਮ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।

ਟੂਰਨਾਮੈਂਟ ਵਿੱਚ ਭਾਗ ਲੈਣ ਦੇ ਇੱਛੁਕ ਲੜਕੇ ਅਤੇ ਲੜਕੀਆਂ ਹੇਠਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ:
62394-46016
98553-56653
81467-98071
75279-65139

ਆਯੋਜਕਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ, ਖਿਡਾਰੀਆਂ ਅਤੇ ਦਰਸ਼ਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਲਈ ਇੱਕ ਸੁਨਹਿਰਾ ਮੌਕਾ ਹਨ, ਜੋ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਂਦੇ ਹਨ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖੇਡ | ਮਨੋਰੰਜਨ - ਪੰਜਾਬ ਖੇਡਾਂ अपडेट्स