ਅੱਜ ਤੋਂ ਹੋਲਾ ਮਹੱਲਾ ਦੀ ਸ਼ੁਰੂਆਤ, ਕੀਰਤਪੁਰ ਸਾਹਿਬ ‘ਤੇ ਸ੍ਰੀ ਆਨੰਦਪੁਰ ਸਾਹਿਬ ’ਚ ਤਿਆਰੀਆਂ ਮੁਕੰਮਲ

ਅੱਜ ਤੋਂ ਹੋਲਾ ਮਹੱਲਾ ਦੀ ਸ਼ੁਰੂਆਤ, ਕੀਰਤਪੁਰ ਸਾਹਿਬ ‘ਤੇ ਸ੍ਰੀ ਆਨੰਦਪੁਰ ਸਾਹਿਬ ’ਚ ਤਿਆਰੀਆਂ ਮੁਕੰਮਲ

Post by : Jan Punjab Bureau

Feb. 26, 2026 10:12 a.m. 2108

ਅੱਜ ਦੇਰ ਰਾਤ ਕਿਲਾ ਆਨੰਦਗੜ੍ਹ ਸਾਹਿਬ ਤੋਂ ਪੰਜ ਪੁਰਾਤਨ ਨਗਾਰਿਆਂ ’ਤੇ ਚੋਟਾਂ ਲਗਾ ਕੇ ਕੌਮੀ ਤਿਉਹਾਰ ਹੋਲਾ- ਮਹੱਲਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਧਾਰਮਿਕ ਸਮਾਗਮ 27 ਫ਼ਰਵਰੀ ਤੋਂ 1 ਮਾਰਚ ਤੱਕ ਕੀਰਤਪੁਰ ਸਾਹਿਬ ‘ਚ ਮਨਾਇਆ ਜਾਵੇਗਾ। 

ਇਸ ਤੋਂ ਬਾਅਦ ਦੂਜਾ ਅਤੇ ਮੁੱਖ ਪੜਾਅ 2 ਮਾਰਚ ਤੋਂ 4 ਮਾਰਚ ਤੱਕ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਆਨੰਦਪੁਰ ਸਾਹਿਬ ‘ਚ ਚੜ੍ਹਦੀ ਕਲਾ ਅਤੇ ਰੌਣਕਾਂ ਨਾਲ ਮਨਾਇਆ ਜਾਵੇਗਾ। 4 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੁੱਢਾ ਦਲ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਇਸ ਮੌਕੇ ਬੁੱਢਾ ਦਲ ਛਾਉਣੀ ਵਿੱਚ ਹਰ ਸਾਲ ਦੀ ਤਰ੍ਹਾਂ ਦੋ ਦਿਨਾਂ ਦੇ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਵੀ ਕਰਵਾਏ ਜਾਣਗੇ।

ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਲਗਭਗ 4500 ਪੁਲਿਸ ਕਰਮਚਾਰੀ ਤੈਨਾਤ ਰਹਿਣਗੇ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਨਿਗਰਾਨੀ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਰੰਗ ਅਤੇ ਭੰਗ ਦੀ ਵਿਕਰੀ, ਭੀਖ ਮੰਗਣ ’ਤੇ ਪਾਬੰਦੀ ਲਗਾਈ ਗਈ ਹੈ, ਜਦਕਿ ਹੋਲਾ ਮਹੱਲਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਬੰਦ ਰਹਿਣਗੇ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹੋਲਾ ਮਹੱਲਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਖਾਲਸਾਈ ਸ਼ਾਨ, ਰਿਵਾਇਤ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਜਿਸ ਦੌਰਾਨ ਹਰ ਸਾਲ ਲੱਖਾਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਵਿੱਚ ਨਤਮਸਤਕ ਹੁੰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸੁਵਿਧਾ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स