Post by : Jan Punjab Bureau
ਸ੍ਰੀ ਅਨੰਦਪੁਰ ਸਾਹਿਬ: ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' 'ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।
ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਵਰਕਰਾਂ, SGPC ਮੁਲਾਜ਼ਮਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਾਰਚ ਤੋਂ ਬਾਅਦ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੂੰ ਸੌਂਪਿਆ।
ਰੋਸ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ SGPC ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਪੰਜਾਬ ਵਿੱਚ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੁਨੀਆ ਸਾਹਮਣੇ ਰੱਖੇ ਸਨ ਅਤੇ ਇਸ ਲਈ ਉਨ੍ਹਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ।
ਭਾਈ ਚਾਵਲਾ ਨੇ ਦੋਸ਼ ਲਗਾਇਆ ਕਿ ਭਾਈ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਰਿਲੀਜ਼ ਤੋਂ ਰੋਕਣਾ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਖ਼ਿਲਾਫ਼ ਹੈ।
Read Also :- Punjab lottery winner: ਮੋਗਾ ਦੇ ਕਿਸਾਨ ਦੀ ਇੱਕ ਦਿਨ 'ਚ ਬਦਲੀ ਕਿਸਮਤ, ₹1,000 ਦੀ ਲਾਟਰੀ ਟਿਕਟ ਨੇ ਜਿਤਾਏ ₹50 ਲੱਖ ਦਾ ਪਹਿਲਾ ਇਨਾਮ
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਫਿਲਮ 'ਤੇ ਲਗਾਈ ਗਈ ਪਾਬੰਦੀ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਸ ਨੂੰ ਦੇਸ਼ ਭਰ ਦੇ ਸਿਨੇਮਾਘਰਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਇਸ ਦੇ ਨਾਲ ਹੀ ਮੰਗ ਕੀਤੀ ਗਈ ਕਿ ਖਾਲੜਾ ਮਾਮਲੇ ਨਾਲ ਜੁੜੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਰਿਹਾਈ ਰੱਦ ਕੀਤੀ ਜਾਵੇ, ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਦਿੱਤੇ ਗਏ ਸਰਕਾਰੀ ਸਨਮਾਨ ਅਤੇ ਮੈਡਲ ਵੀ ਵਾਪਸ ਲਏ ਜਾਣ।
ਰੋਸ ਮਾਰਚ ਦੌਰਾਨ ਇੱਕ ਹੋਰ ਮਹੱਤਵਪੂਰਨ ਮੰਗ ਇਹ ਵੀ ਰੱਖੀ ਗਈ ਕਿ ਮਨੁੱਖੀ ਅਧਿਕਾਰਾਂ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ।
ਆਗੂਆਂ ਨੇ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਯੋਗ ਸਨਮਾਨ ਮਿਲਣਾ ਚਾਹੀਦਾ ਹੈ।
ਰੋਸ ਮਾਰਚ ਦੌਰਾਨ ਕੇਂਦਰ ਸਰਕਾਰ 'ਤੇ ਫਿਲਮ 'ਤੇ ਪਾਬੰਦੀ ਲਗਾਉਣ ਲਈ ਨਾਰਾਜ਼ਗੀ ਜਤਾਈ ਗਈ, ਜਦਕਿ ਪੰਜਾਬ ਸਰਕਾਰ 'ਤੇ ਇਸ ਮਾਮਲੇ ਵਿੱਚ ਚੁੱਪ ਰਹਿਣ ਦੇ ਦੋਸ਼ ਲਗਾਏ ਗਏ।
ਭਾਈ ਅਮਰਜੀਤ ਸਿੰਘ ਚਾਵਲਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਟਿੱਪਣੀਆਂ 'ਤੇ ਵੀ ਇਤਰਾਜ਼ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਥਕ ਮਾਮਲਿਆਂ ਵਿੱਚ ਬੋਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਵੀ ਇਸ ਮੁੱਦੇ 'ਤੇ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ ਗਈ।
ਇਸ ਰੋਸ ਮਾਰਚ ਵਿੱਚ ਜਥੇਦਾਰ ਸੁਰਿੰਦਰ ਸਿੰਘ ਮਟੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਕਲੋਤਾ, ਦਵਿੰਦਰ ਸਿੰਘ ਢਿੱਲੋਂ, ਜਥੇਦਾਰ ਰਾਮ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ, ਵਰਕਰ, SGPC ਮੁਲਾਜ਼ਮ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਰਹੀਆਂ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼