Post by : Jan Punjab Bureau
ਬਰਨਾਲਾ: ਬਰਨਾਲਾ ਰੇਲਵੇ ਸਟੇਸ਼ਨ ’ਤੇ ਅੱਜ ਤੋਂ ਵੰਦੇ ਭਾਰਤ ਐਕਸਪ੍ਰੈਸ ਰੁਕਣੀ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕੀਤੀ। ਵੰਦੇ ਭਾਰਤ ਐਕਸਪ੍ਰੈਸ ਬਰਨਾਲਾ ਵਿੱਚ ਦੋ ਮਿੰਟ ਲਈ ਸਟਾਪ ਕਰੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਕੀਤੀ ਮੰਗ ਪੂਰੀ ਹੋ ਜਾਵੇਗੀ।
ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਦਿੱਲੀ ਵੱਲ ਰਵਾਨਾ ਹੋਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਸਵੇਰੇ 9:59 ਵਜੇ ਬਰਨਾਲਾ ਪਹੁੰਚੇਗੀ ਅਤੇ 10:01 ਵਜੇ ਰਵਾਨਾ ਹੋਵੇਗੀ। ਵਾਪਸੀ ਵਿੱਚ ਦਿੱਲੀ ਤੋਂ ਫਿਰੋਜ਼ਪੁਰ ਵੱਲ ਰਾਤ 8:20 ਵਜੇ ਬਰਨਾਲਾ ਪਹੁੰਚੇਗੀ ਅਤੇ 8:22 ਵਜੇ ਰਵਾਨਾ ਹੋਵੇਗੀ।
ਇਸ ਫੈਸਲੇ ਨਾਲ ਨਾ ਸਿਰਫ਼ ਯਾਤਰੀਆਂ ਨੂੰ ਸਹੂਲਤ ਮਿਲੇਗੀ, ਸਗੋਂ ਇਲਾਕੇ ਦੇ ਵਪਾਰ, ਉਦਯੋਗ ਅਤੇ ਆਰਥਿਕ ਸਰਗਰਮੀ ਨੂੰ ਵੀ ਫਾਇਦਾ ਹੋਵੇਗਾ। ਰੇਲ ਮੰਤਰੀ ਨੇ ਦੱਸਿਆ ਕਿ ਬਰਨਾਲਾ ਵਿੱਚ ਵੰਦੇ ਭਾਰਤ ਐਕਸਪ੍ਰੈਸ ਦੇ ਸਟਾਪੇਜ ਦੀ ਲੰਬੇ ਸਮੇਂ ਤੋਂ ਲੋਕਾਂ ਨੇ ਮੰਗ ਕੀਤੀ ਸੀ ਅਤੇ ਹੁਣ ਇਸ ਨੂੰ ਮਨਜ਼ੂਰੀ ਮਿਲ ਗਈ ਹੈ।
ਵੰਦੇ ਭਾਰਤ ਐਕਸਪ੍ਰੈਸ ਆਪਣੀ ਤੇਜ਼ ਰਫ਼ਤਾਰ ਅਤੇ ਆਧੁਨਿਕ ਸੇਵਾਵਾਂ ਲਈ ਜਾਣੀ ਜਾਂਦੀ ਹੈ। ਹੁਣ ਬਰਨਾਲਾ ਦੇ ਯਾਤਰੀ ਵੀ ਇਸ ਰੇਲ ਦਾ ਆਨੰਦ ਉਠਾ ਸਕਣਗੇ, ਜੋ ਯਾਤਰਾ ਵਿੱਚ ਸੁਵਿਧਾ ਅਤੇ ਸਮਾਂ ਬਚਾਉਣ ਵਾਲੀ ਸੇਵਾ ਪ੍ਰਦਾਨ ਕਰੇਗੀ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana