Author : Sonu Samyal
ਬਟਾਲਾ ਸ਼ਹਿਰ ਵਿੱਚ ਵਿਕਾਸ ਕੰਮਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦੇ ਹੋਏ ਕਾਹਨੂੰਵਾਨ ਰੋਡ ‘ਤੇ ਸਾਗਰਪੁਰ ਇਲਾਕੇ ਵਿੱਚ ਗਲੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਕਰਵਾਈ ਗਈ। ਇਸ ਮੌਕੇ ਇਲਾਕੇ ਦੇ ਕਈ ਮਾਣਯੋਗ ਵਿਅਕਤੀ ਅਤੇ ਸਥਾਨਕ ਲੋਕ ਹਾਜ਼ਰ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਇਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਲੋਕ-ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਵੱਡੇ ਪੱਧਰ ‘ਤੇ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਹਲਕੇ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦਾ ਚਹੁੰ-ਮੁਖੀ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚੇ, ਇਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ ਵਿੱਚ ਬਟਾਲਾ ਵਿੱਚ ਨਵੇਂ ਬਣੇ ਤਹਿਸੀਲ ਕੰਪਲੈਕਸ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ ਹੈ, ਜਿਸ ਨਾਲ ਬਟਾਲਾ ਹਲਕੇ ਸਮੇਤ ਲਗਭਗ 314 ਪਿੰਡਾਂ ਦੇ ਵਸਨੀਕ ਇੱਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਤਾ ਵੱਲੋਂ ਮਿਲੇ ਭਰੋਸੇ ਅਤੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਇੱਕ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਉਹ ਹਰ ਸਮੇਂ ਲੋਕਾਂ ਦੀ ਸੇਵਾ ਲਈ ਉਪਲਬਧ ਹਨ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ