ਵਿਧਾਇਕ ਸ਼ੈਰੀ ਕਲਸੀ ਨੇ ਹੋਲਾ ਮੁਹੱਲਾ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਨੇ ਹੋਲਾ ਮੁਹੱਲਾ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Author : Sonu Samyal

March 3, 2026 3:02 p.m. 168

ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਹਲਕੇ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ ਮੁਹੱਲੇ ਦੇ ਤਿਉਹਾਰ ਸਬੰਧੀ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਹ ਗੁਰਦੁਆਰਾ ਡੇਰਾ ਟਰੱਸਟ ਪ੍ਰਬੰਧਕਾਂ ਅਤੇ ਸੰਗਤ ਦੀ ਹਾਜ਼ਰੀ ਵਿੱਚ ਮੌਜੂਦ ਰਹੇ। ਵਿਧਾਇਕ ਕਲਸੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਿਉਹਾਰ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਸੁਰੱਖਿਆ, ਟ੍ਰੈਫਿਕ ਪ੍ਰਬੰਧ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਪੁਖ਼ਤਾ ਇੰਤਜ਼ਾਮ ਕਰਨ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਰੱਖਣ ‘ਤੇ ਜ਼ੋਰ ਦਿੱਤਾ। ਪ੍ਰਸ਼ਾਸਨ ਵੱਲੋਂ ਤਿਉਹਾਰ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸੰਤ ਕ੍ਰਿਪਾਲ ਸਿੰਘ (ਚੰਡੀਗੜ੍ਹ), ਸੰਤ ਨਿਰੰਕਾਰ ਸਿੰਘ, ਸੰਤ ਚਰਨ ਸਿੰਘ (ਮੰਡੀ, ਹਿਮਾਚਲ ਪ੍ਰਦੇਸ਼), ਭਾਈ ਲਾਲ ਸਿੰਘ, ਭਾਈ ਬੁਧਵੰਤ ਸਿੰਘ, ਸੰਤ ਗੁਰਨਾਮ ਸਿੰਘ (ਲੰਗਰ ਇੰਚਾਰਜ), ਭਾਈ ਗੁਰਮੁਖ ਸਿੰਘ, ਭਾਈ ਤਰਸੇਮ ਸਿੰਘ ਸੇਖਵਾਂ, ਮਨਦੀਪ ਸਿੰਘ ਗਿੱਲ ਅਤੇ ਸਮਸ਼ੇਰ ਸਿੰਘ ਮੂਲਿਆਂਵਾਲ ਸਮੇਤ ਕਈ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਮੌਜੂਦ ਸਨ।

ਪ੍ਰਸ਼ਾਸਨ ਵੱਲੋਂ ਐਸ.ਐਸ.ਪੀ. ਪੁਲਿਸ ਜ਼ਿਲਾ ਬਟਾਲਾ ਡਾ. ਮਹਿਤਾਬ ਸਿੰਘ, ਐਸ.ਐਮ.ਓ. ਡਾ. ਰਵਿੰਦਰ ਸਿੰਘ, ਐਕਸੀਅਨ ਪਾਵਰਕਮ ਹਰਮਨ ਸਿੰਘ ਗਿੱਲ, ਐਸ.ਡੀ.ਓ. ਦਵਿੰਦਰ ਸਿੰਘ, ਐਸ.ਐਚ.ਓ. ਥਾਣਾ ਸੇਖਵਾਂ ਰਜਵੰਤ ਕੌਰ ਅਤੇ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਸਤਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਕਿ ਹੋਲੇ ਮੁਹੱਲੇ ਦੇ ਸਮਾਗਮਾਂ ਦੌਰਾਨ ਸੰਗਤਾਂ ਦੀ ਸੁਰੱਖਿਆ ਅਤੇ ਸੁਵਿਧਾ ਲਈ ਸਾਰੇ ਲਾਜ਼ਮੀ ਇੰਤਜ਼ਾਮ ਯਕੀਨੀ ਬਣਾਏ ਜਾਣਗੇ।

 

 

 

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स