National Youth Day: ਸਰਹੱਦੀ ਸਪੋਰਟਸ ਕਲੱਬ ਵੱਲੋਂ ਜੋਸ਼ੀਲਾ ਯੁਵਾ ਦਿਵਸ ਸਮਾਗਮ ਮਨਾਇਆ

National Youth Day: ਸਰਹੱਦੀ ਸਪੋਰਟਸ ਕਲੱਬ ਵੱਲੋਂ ਜੋਸ਼ੀਲਾ ਯੁਵਾ ਦਿਵਸ ਸਮਾਗਮ ਮਨਾਇਆ

Author : Sonu Samyal

Jan. 16, 2026 4:58 p.m. 149

ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਮੇਰਾ ਯੁਵਾ ਭਾਰਤ, ਗੁਰਦਾਸਪੁਰ ਦੀ ਅਗਵਾਈ ਹੇਠ ਸਰਹੱਦੀ ਸਪੋਰਟਸ ਅਤੇ ਵੈਲਫੇਅਰ ਕਲੱਬ ਬਟਾਲਾ ਵੱਲੋਂ ਕੌਮੀ ਯੁਵਾ ਦਿਵਸ ਬਹੁਤ ਹੀ ਜੋਸ਼, ਉਤਸ਼ਾਹ ਅਤੇ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਾਜ਼ਰੀ ਲਗਾ ਕੇ ਸਮਾਗਮ ਨੂੰ ਯਾਦਗਾਰ ਬਣਾਇਆ।

ਸਮਾਗਮ ਦੌਰਾਨ ਕਲੱਬ ਦੇ ਚੇਅਰਮੈਨ ਸ੍ਰੀ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ 12 ਤੋਂ 19 ਜਨਵਰੀ ਤੱਕ ਕੌਮੀ ਯੁਵਾ ਦਿਵਸ ਮਨਾਉਣ ਦਾ ਮਕਸਦ ਨੌਜਵਾਨ ਵਰਗ ਨੂੰ ਦੇਸ਼ ਦੀ ਤਰੱਕੀ ਵਿੱਚ ਸਰਗਰਮ ਸਾਥੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਅਸਲ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਵਿਚਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਸਿੱਖਿਆ, ਅਨੁਸ਼ਾਸਨ ਅਤੇ ਸੇਵਾ ਦੇ ਰਾਹ ‘ਤੇ ਚੱਲ ਕੇ ਹੀ ਸਮਾਜਿਕ ਅਤੇ ਰਾਸ਼ਟਰੀ ਤਰੱਕੀ ਸੰਭਵ ਹੈ।

ਇਸ ਮੌਕੇ ਸੁਖਵਿੰਦਰ ਸਿੰਘ, ਰਾਮ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਕਾਰਾਤਮਕ ਸੋਚ ਅਤੇ ਰਚਨਾਤਮਕ ਕਾਰਜਾਂ ਨਾਲ ਜੁੜੇ ਨੌਜਵਾਨ ਆਪਣਾ ਅਤੇ ਦੇਸ਼ ਦਾ ਭਵਿੱਖ ਸੁਨਹਿਰਾ ਬਣਾ ਸਕਦੇ ਹਨ।

ਸਮਾਗਮ ਦੇ ਅੰਤ ਵਿੱਚ ਸਾਰੇ ਨੌਜਵਾਨਾਂ ਨੇ ਸਾਂਝਾ ਪ੍ਰਣ ਲਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਭਗਤੀ, ਸਮਾਜਿਕ ਸੇਵਾ ਅਤੇ ਨੈਤਿਕ ਮੁੱਲਾਂ ਦੀ ਪਾਲਣਾ ਕਰਦੇ ਹੋਏ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स