Bathinda Businessman Death Video : ਬਠਿੰਡਾ 'ਚ ਵਪਾਰੀ ਦਾ ਖੌਫਨਾਕ ਕਦਮ, ਮਰਨ ਤੋਂ ਪਹਿਲਾਂ ਵੀਡੀਓ 'ਚ DSP 'ਤੇ ਇਲਜ਼ਾਮ

Bathinda Businessman Death Video : ਬਠਿੰਡਾ 'ਚ ਵਪਾਰੀ ਦਾ ਖੌਫਨਾਕ ਕਦਮ, ਮਰਨ ਤੋਂ ਪਹਿਲਾਂ ਵੀਡੀਓ 'ਚ DSP 'ਤੇ ਇਲਜ਼ਾਮ

Post by : Jan Punjab Bureau

April 25, 2026 11:54 a.m. 115

Bathinda Businessman Death Video : ਬਠਿੰਡਾ ਤੋਂ ਇੱਕ ਦਰਦਨਾਕ ਅਤੇ ਚੌਕਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਪਾਰੀ ਵੱਲੋਂ ਤੰਗ-ਪਰੇਸ਼ਾਨੀ ਤੋਂ ਤੰਗ ਆ ਕੇ ਖੌਫਨਾਕ ਕਦਮ ਚੁੱਕਦੇ ਹੋਏ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ। ਇਸ ਮਾਮਲੇ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ ਅਤੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ, D.L. ਐਂਡ ਕੰਪਨੀ ਦੇ ਮਾਲਿਕ ਸੋਨੂ ਬਾਂਸਲ ਨੇ ਪੁਲਿਸ ਅਧਿਕਾਰੀਆਂ, ਕੋਰਟ ਕੰਪਲੈਕਸ ਦੇ ਕੁਝ ਮੁਲਾਜ਼ਮਾਂ ਅਤੇ ਹੋਰ ਵਿਅਕਤੀਆਂ ਵੱਲੋਂ ਲਗਾਤਾਰ ਤੰਗ-ਪਰੇਸ਼ਾਨ ਕਰਨ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦਬਾਅ ਬਣਾਉਣ ਦੇ ਦੋਸ਼ ਲਗਾਏ ਹਨ। ਮੌਤ ਤੋਂ ਪਹਿਲਾਂ ਉਸਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਕੁਝ ਪੁਲਿਸ ਅਧਿਕਾਰੀਆਂ ਅਤੇ ਹੋਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ।

ਵੀਡੀਓ ਦੇ ਨਾਲ ਹੀ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਉਸਨੇ ਵਿਸਥਾਰ ਨਾਲ ਆਪਣੀ ਪਰੇਸ਼ਾਨੀ ਦਾ ਜ਼ਿਕਰ ਕੀਤਾ ਹੈ। ਇਸ ਤੋਂ ਬਾਅਦ ਉਸਨੇ ਜਹਰੀਲੀ ਵਸਤੂ ਨਿਗਲ ਕੇ ਆਪਣੀ ਜਾਨ ਦੇ ਦਿੱਤੀ।

ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਸਥਾਨਕ ਲੋਕਾਂ ਵਿੱਚ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਵੱਲੋਂ ਸਿਵਿਲ ਹਸਪਤਾਲ ਬਠਿੰਡਾ ਦੇ ਬਾਹਰ ਰੋਡ ਜਾਮ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਸੰਘਰਸ਼ ਜਾਰੀ ਰੱਖਣਗੇ।

ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਉਹ ਮ੍ਰਿਤਕ ਦਾ ਪੋਸਟਮਾਰਟਮ ਜਾਂ ਅੰਤਿਮ ਸੰਸਕਾਰ ਤਦ ਤੱਕ ਨਹੀਂ ਕਰਨਗੇ, ਜਦ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲਦਾ।

ਦੂਜੇ ਪਾਸੇ, ਡੀਐਸਪੀ ਸਿਟੀ-2 ਅਰੁਣ ਮੁੰਡਨ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ Bathinda Businessman Death Video ਮਾਮਲੇ ਨੇ ਇੱਕ ਵਾਰ ਫਿਰ ਪ੍ਰਸ਼ਾਸਨ ਅਤੇ ਕਾਨੂੰਨੀ ਪ੍ਰਣਾਲੀ 'ਤੇ ਸਵਾਲ ਖੜੇ ਕਰ ਦਿੱਤੇ ਹਨ, ਜਦਕਿ ਲੋਕ ਇਨਸਾਫ ਦੀ ਉਡੀਕ ਕਰ ਰਹੇ ਹਨ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਦੇਸ਼ - ਅਪਰਾਧ अपडेट्स