ਬਠਿੰਡਾ ‘ਚ ਵੱਡੀ ਕਾਰਵਾਈ, ਗੈਂਗ ਨਾਲ ਜੁੜੇ ਤਿੰਨ ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ ‘ਚ ਵੱਡੀ ਕਾਰਵਾਈ, ਗੈਂਗ ਨਾਲ ਜੁੜੇ ਤਿੰਨ ਮੁਲਜ਼ਮ ਗ੍ਰਿਫ਼ਤਾਰ

Post by : Jan Punjab Bureau

Jan. 7, 2026 5:45 p.m. 199

ਪੰਜਾਬ ‘ਚ ਕਾਨੂੰਨ-ਵਿਵਸਥਾ ਨੂੰ ਵੱਡਾ ਝਟਕਾ ਦੇਣ ਦੀ ਸਾਜ਼ਿਸ਼ ਨੂੰ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਗੈਰਕਾਨੂੰਨੀ ਹਥਿਆਰ, ਮੈਗਜ਼ੀਨ, ਜਿੰਦਾ ਕਾਰਤੂਸ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਬਰਾਮਦ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਪੁਲਿਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ‘ਚੋਂ ਇੱਕ ਹਾਲ ਹੀ ‘ਚ ਵਿਦੇਸ਼ ਤੋਂ ਬਠਿੰਡਾ ਪਹੁੰਚਿਆ ਸੀ ਅਤੇ ਉਸਦਾ ਮਕਸਦ ਖਾਸ ਤੌਰ ‘ਤੇ ਇਸ ਹਿੰਸਕ ਵਾਰਦਾਤ ਨੂੰ ਅੰਜਾਮ ਦੇਣਾ ਸੀ।

ਮਾਮਲੇ ਸਬੰਧੀ ਥਾਣਾ ਥਰਮਲ, ਬਠਿੰਡਾ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਅੱਗੇ ਅਤੇ ਪਿੱਛੇ ਦੇ ਲਿੰਕੇਜ ਖੋਲ੍ਹਣ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ‘ਚ ਅਪਰਾਧ, ਗੈਂਗਵਾਰ ਅਤੇ ਟਾਰਗੇਟ ਕਿਲਿੰਗ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਾ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स