Post by : Jan Punjab Bureau
ਬਠਿੰਡਾ ਅਦਾਲਤ ਵਿੱਚ ਬੇਬੇ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ ਵਿੱਚ BJP ਸਾਂਸਦ ਕੰਗਨਾ ਰਣੌਤ ਦੀ ਅੱਜ ਸੁਣਵਾਈ ਹੋਣ ਵਾਲੀ ਸੀ, ਪਰ ਵਕੀਲਾਂ ਦੀ ਹੜਤਾਲ ਦੇ ਕਾਰਨ ਸੁਣਵਾਈ ਅਗਲੀ ਤਾਰੀਖ 10 ਮਾਰਚ ਲਈ ਟਾਲ ਦਿੱਤੀ ਗਈ ਹੈ।
ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਰਾਜੀਨਾਮਾ ਕਰਨ ਦੇ ਸੰਬੰਧੀ ਕਈ ਫੋਨ ਕਾਲਾਂ ਆ ਰਹੀਆਂ ਹਨ, ਪਰ ਅਦਾਲਤ ਅਤੇ ਰੱਬ ਦਾ ਫੈਸਲਾ ਉਹ ਮਨਜ਼ੂਰ ਕਰਾਂਗੇ। ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਹੜਤਾਲ ਕਾਰਨ ਅਦਾਲਤੀ ਕਾਰਵਾਈ ਪ੍ਰਭਾਵਿਤ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਬੇਬੇ ਮਹਿੰਦਰ ਕੌਰ ਦੀ ਉਮਰ ਕਾਫੀ ਹੋ ਚੁੱਕੀ ਹੈ, ਇਸ ਲਈ ਉਹ ਕੋਰਟ ਆਉਣ ਵਿੱਚ ਮੁਸ਼ਕਿਲ ਮਹਿਸੂਸ ਕਰ ਰਹੇ ਹਨ। ਇਸੇ ਕਾਰਨ, ਮਾਨਯੋਗ ਕੋਰਟ ਵਿੱਚ ਕੰਗਨਾ ਰਣੌਤ ਦਾ ਪਾਸਪੋਰਟ ਸਰੰਡਰ ਕਰਨ ਲਈ ਅਪਲੀਕੇਸ਼ਨ ਦਿੱਤੀ ਗਈ ਹੈ।
ਲਾਭ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਉਮਰ ਵਿੱਚ ਕੋਰਟ ਵਿੱਚ ਧੱਕੇ ਖਾਣਾ ਔਖਾ ਲੱਗਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੰਗਨਾ ਉਨ੍ਹਾਂ ਦੇ ਘਰ ਵੀ ਆਉਂਦੀ ਹੈ ਤਾਂ ਉਹ ਮਾਫ਼ ਨਹੀਂ ਕਰਨਗੇ, ਅਤੇ ਹੁਣ ਸਿਰਫ ਮਾਨਯੋਗ ਕੋਰਟ ਜਾਂ ਰੱਬ ਦੇ ਫੈਸਲੇ ਨੂੰ ਸਵੀਕਾਰ ਕਰਨਗੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼