Post by : Jan Punjab Bureau
ਚੰਡੀਗੜ੍ਹ/ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ ਨੇ ਵੱਡੇ ਪੱਧਰ 'ਤੇ ਸੰਘਰਸ਼ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ 1 ਜੂਨ ਨੂੰ ਹਿਮਾਚਲ ਦੀਆਂ ਸਰਹੱਦਾਂ 'ਤੇ ਵਿਸ਼ਾਲ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਕਾਰਨ ਚੰਡੀਗੜ੍ਹ-ਕੁੱਲੂ ਮਨਾਲੀ ਮੁੱਖ ਮਾਰਗ 'ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਹਿਮਾਚਲ ਸਰਕਾਰ ਦਾ ਐਂਟਰੀ ਟੈਕਸ ਲਾਗੂ ਕਰਨ ਦਾ ਫ਼ੈਸਲਾ ਆਮ ਲੋਕਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਸੈਲਾਨੀਆਂ ਦੇ ਹਿਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਟੈਕਸ ਕਾਰਨ ਪੰਜਾਬ ਅਤੇ ਹਿਮਾਚਲ ਵਿਚਕਾਰ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।
ਚਾਰ ਘੰਟਿਆਂ ਲਈ ਜਾਮ ਰਹੇਗਾ ਮੁੱਖ ਮਾਰਗ
ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਕਿਰਤੀ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ 1 ਜੂਨ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ-ਕੁੱਲੂ ਮਨਾਲੀ ਹਾਈਵੇ ਨੂੰ ਕਰੀਬ ਚਾਰ ਘੰਟਿਆਂ ਲਈ ਜਾਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਧਰਨਾ ਸਰਕਾਰ ਦਾ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਵੱਲ ਖਿੱਚਣ ਲਈ ਲਾਇਆ ਜਾ ਰਿਹਾ ਹੈ। ਇਸ ਦੌਰਾਨ ਸੈਂਕੜੇ ਕਿਸਾਨ, ਸਮਾਜਿਕ ਜਥੇਬੰਦੀਆਂ ਅਤੇ ਲੋਕ ਹਿਤੈਸ਼ੀ ਸੰਗਠਨਾਂ ਦੇ ਮੈਂਬਰ ਵੀ ਸ਼ਾਮਲ ਹੋਣਗੇ।
ਸਾਬਕਾ DIG ਨੇ ਵੀ ਦਿੱਤਾ ਸਮਰਥਨ
ਆਗੂਆਂ ਮੁਤਾਬਕ ਇਸ ਸੰਘਰਸ਼ ਨੂੰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਵੀ ਸਮਰਥਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿਰਫ਼ ਕਿਸੇ ਇੱਕ ਵਰਗ ਦਾ ਨਹੀਂ, ਸਗੋਂ ਆਮ ਲੋਕਾਂ, ਕਾਰੋਬਾਰੀਆਂ ਅਤੇ ਟਰਾਂਸਪੋਰਟ ਖੇਤਰ ਨਾਲ ਜੁੜੇ ਹਜ਼ਾਰਾਂ ਲੋਕਾਂ ਨਾਲ ਸਬੰਧਤ ਹੈ।
ਲੋਕਾਂ ਨੂੰ ਕੀਤੀ ਅਪੀਲ
ਜਥੇਬੰਦੀਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਐਂਟਰੀ ਟੈਕਸ ਦੇ ਵਿਰੋਧ ਦੀ ਇਹ ਲੜਾਈ ਲੋਕਾਂ ਦੇ ਆਰਥਿਕ ਹੱਕਾਂ ਅਤੇ ਖੇਤਰੀ ਹਿਤਾਂ ਦੀ ਰੱਖਿਆ ਲਈ ਲੜੀ ਜਾ ਰਹੀ ਹੈ।
ਯਾਤਰੀਆਂ ਲਈ ਅਹਿਮ ਸਲਾਹ
ਚੰਡੀਗੜ੍ਹ, ਪੰਜਾਬ ਅਤੇ ਹੋਰ ਸੂਬਿਆਂ ਤੋਂ ਕੁੱਲੂ-ਮਨਾਲੀ ਜਾਂ ਹਿਮਾਚਲ ਦੇ ਹੋਰ ਇਲਾਕਿਆਂ ਵੱਲ ਜਾਣ ਵਾਲੇ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਪਹਿਲਾਂ ਤੋਂ ਬਣਾ ਲੈਣ। ਪ੍ਰਦਰਸ਼ਨ ਕਾਰਨ ਮੁੱਖ ਮਾਰਗ 'ਤੇ ਲੰਬੇ ਟ੍ਰੈਫਿਕ ਜਾਮ ਅਤੇ ਆਵਾਜਾਈ ਵਿੱਚ ਰੁਕਾਵਟ ਆ ਸਕਦੀ ਹੈ।
ਜਥੇਬੰਦੀਆਂ ਨੇ ਇੱਕ ਵਾਰ ਫਿਰ ਹਿਮਾਚਲ ਸਰਕਾਰ ਤੋਂ ਐਂਟਰੀ ਟੈਕਸ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ