Kotkapura Firing Case Trial Shifted: ਕੋਟਕਪੂਰਾ ਗੋਲੀਕਾਂਡ ਕੇਸ ਦੀ ਸੁਣਵਾਈ ਹੁਣ ਚੰਡੀਗੜ੍ਹ ਅਦਾਲਤ ਵਿੱਚ ਹੋਵੇਗੀ

Kotkapura Firing Case Trial Shifted: ਕੋਟਕਪੂਰਾ ਗੋਲੀਕਾਂਡ ਕੇਸ ਦੀ ਸੁਣਵਾਈ ਹੁਣ ਚੰਡੀਗੜ੍ਹ ਅਦਾਲਤ ਵਿੱਚ ਹੋਵੇਗੀ

Post by : Jan Punjab Bureau

April 9, 2026 3:16 p.m. 207

ਚੰਡੀਗੜ੍ਹ/ਕੋਟਕਪੂਰਾ: 2015 ਦੇ ਬਹੁ-ਚਰਚਿਤ Kotkapura Firing Case ਵਿੱਚ ਵੱਡਾ ਅਦਾਲਤੀ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਹਟਾ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸ਼ਿਫਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਫੈਸਲਾ ਉਸ ਪਟੀਸ਼ਨ ਦੇ ਆਧਾਰ ’ਤੇ ਆਇਆ ਜੋ ਇਸ ਕੇਸ ਵਿੱਚ ਨਾਮਜ਼ਦ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਅਤੇ ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਦੌਰਾਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ, ਇਸ ਲਈ ਕੇਸ ਨੂੰ ਕਿਸੇ ਹੋਰ ਸੁਰੱਖਿਅਤ ਸਥਾਨ ’ਤੇ ਟਰਾਂਸਫਰ ਕੀਤਾ ਜਾਵੇ। ਹਾਈਕੋਰਟ ਨੇ ਇਨ੍ਹਾਂ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਟਰਾਇਲ ਚੰਡੀਗੜ੍ਹ ਭੇਜਣ ਦਾ ਆਦੇਸ਼ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਦਾ ਟਰਾਇਲ ਵੀ ਫਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਵਿੱਚ ਸ਼ਿਫਟ ਕੀਤਾ ਜਾ ਚੁੱਕਾ ਹੈ। ਹੁਣ ਦੋਵੇਂ ਮਹੱਤਵਪੂਰਨ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਇਕੱਠੇ ਸੁਣੇ ਜਾਣਗੇ।

ਇਹ ਮਾਮਲਾ 2015 ਵਿੱਚ ਉਸ ਸਮੇਂ ਵਾਪਰਿਆ ਸੀ ਜਦੋਂ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਇਸ ਦੇ ਵਿਰੋਧ ਵਿੱਚ 14 ਅਕਤੂਬਰ 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸਿੱਖ ਸੰਗਤ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਸ ਦੌਰਾਨ ਪੁਲਿਸ ਫਾਇਰਿੰਗ ਵਿੱਚ ਬਹਿਬਲ ਕਲਾਂ ਵਿਖੇ ਦੋ ਸਿੱਖਾਂ—ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ—ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਵਿੱਚ ਕਈ ਲੋਕ ਜ਼ਖਮੀ ਹੋਏ ਸਨ। ਇਹ ਘਟਨਾ ਪੰਜਾਬ ਦੀ ਰਾਜਨੀਤੀ ਅਤੇ ਸਮਾਜ ਵਿੱਚ ਅਜੇ ਵੀ ਵੱਡਾ ਸੰਵੇਦਨਸ਼ੀਲ ਮੁੱਦਾ ਬਣੀ ਹੋਈ ਹੈ।

ਹੁਣ ਕੇਸ ਚੰਡੀਗੜ੍ਹ ਅਦਾਲਤ ਵਿੱਚ ਸ਼ਿਫਟ ਹੋਣ ਨਾਲ ਇਸ ਦੀ ਸੁਣਵਾਈ ਨਵੀਂ ਤਰੀਕੇ ਨਾਲ ਅੱਗੇ ਵਧੇਗੀ ਅਤੇ ਸਾਰੇ ਪੱਖਾਂ ਦੀਆਂ ਨਜ਼ਰਾਂ ਅਗਲੇ ਅਦਾਲਤੀ ਪ੍ਰਕਿਰਿਆ ’ਤੇ ਟਿਕੀਆਂ ਹੋਈਆਂ ਹਨ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स