Post by : Jan Punjab Bureau
ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਤੇ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦਿਆ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਭ ਤੋਂ ਵੱਡੀ ਜਿੱਤ ਦੱਸਿਆ ਹੈ। ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਰਜ ਪੂਰੇ ਦੇਸ਼ ਵਿੱਚ ਚਮਕੇਗਾ ਅਤੇ ਲੋਕਤੰਤਰ ਦੇ ਨਿਯਮਾਂ ਅਤੇ ਸੰਵਿਧਾਨ ਦੇ ਮੱਦੇਨਜ਼ਰ, ਪਾਰਟੀ ਦੇ ਮੁੱਖ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਪ੍ਰਤੀ ਅਦਾਲਤ ਵਲੋਂ ਲਿਆ ਗਿਆ ਫੈਸਲਾ ਬਹੁਤ ਸਲਾਹੁਣਯੋਗ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਰਜ ਪੂਰੇ ਦੇਸ਼ ਵਿੱਚ ਚਮਕੇਗਾ। ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਹੋਰ ਵੀ ਰਿਕਾਰਡ ਤੋੜ ਜਿੱਤ ਨਾਲ ਸਾਹਮਣੇ ਆਵੇਗੀ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ 2022 ਦੀਆਂ ਚੋਣਾਂ ਦੇ ਰਿਕਾਰਡ ਨੂੰ ਤੋੜਦੇ ਹੋਏ ਆਮ ਆਦਮੀ ਪਾਰਟੀ ਅੱਗੇ ਵਧੇਗੀ ਅਤੇ ਲੋਕਾਂ ਵਿੱਚ ਆਪਣਾ ਪ੍ਰਭਾਵ ਹੋਰ ਵਧੇਗਾ। ਮੰਤਰੀ ਨੇ ਇਸ ਗੱਲ 'ਤੇ ਵੀ ਜੋਰ ਦਿੱਤਾ ਕਿ ਪਾਰਟੀ ਦਾ ਮਕਸਦ ਲੋਕਾਂ ਨੂੰ ਕਾਨੂੰਨੀ ਅਤੇ ਸੰਵਿਧਾਨਕ ਹੱਕਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਚੋਣਾਂ ਵਿੱਚ ਪਾਰਟੀ ਸਾਫ਼ ਅਤੇ ਜ਼ਿੰਮੇਵਾਰ ਰਣਨੀਤੀ ਨਾਲ ਮਜ਼ਬੂਤ ਸਥਿਤੀ ਵਿੱਚ ਰਹੇਗੀ।
ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਤੇ ਸਾਬਕਾ ਮੁੱਖਮੰਤਰੀ ਅਰਵਿੰਦ ਕੇਰਜੀਵਾਲ ‘ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਕਿ ਦੋਵਾਂ ਖ਼ਿਲਾਫ਼ ਦੋਸ਼ ਸਬੂਤਾਂ ਤੋਂ ਬਿਨਾਂ ਸਾਬਤ ਨਹੀਂ ਕੀਤੇ ਜਾ ਸਕਦੇ। CBI ਨੇ ਇਸ ਮਾਮਲੇ ਵਿੱਚ ਕੁੱਲ 23 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਅਦਾਲਤ ਨੇ ਸਾਰਿਆਂ ਖਿਲਾਫ਼ ਦੋਸ਼ ਤੈਅ ਕਰਨ ਤੋਂ ਇਨਕਾਰ ਕਰਦਿਆਂ ਸਾਰਿਆਂ ਨੂੰ ਬਰੀ ਕਰ ਦਿੱਤਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੂਰੀ ਜ਼ਿੰਦਗੀ ਇਮਾਨਦਾਰੀ ਕਮਾਈ ਹੈ। ਅੱਜ ਇਹ ਸਾਬਿਤ ਹੋ ਗਿਆ ਕੇਜਰੀਵਾਲ ਬਹੁਤ ਇਮਾਨਦਾਰ ਹੈ। ਮਨੀਸ਼ ਸਿਸੋਦੀਆ ਬਹੁਤ ਇਮਾਨਦਾਰ ਹੈ, ਅਤੇ ਆਮ ਆਦਮੀ ਪਾਰਟੀ ਵੀ ਬਹੁਤ ਇਮਾਨਦਾਰ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ, ਸੱਤਾ ਲਈ ਦੇਸ਼ ਨਾਲ ਇਸ ਤਰ੍ਹਾਂ ਨਾ ਖੇਡੋ। ਸੰਵਿਧਾਨ ਨਾਲ ਇਸ ਤਰ੍ਹਾਂ ਨਾ ਖੇਡੋ। ਜੇ ਤੁਸੀਂ ਸੱਤਾ ਚਾਹੁੰਦੇ ਹੋ, ਤਾਂ ਚੰਗਾ ਕੰਮ ਕਰੋ। ਦੇਸ਼ ਅੱਜ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਮਹਿੰਗਾਈ, ਬੇਰੁਜ਼ਗਾਰੀ, ਦੇਸ਼ ਭਰ ਵਿੱਚ ਟੁੱਟੀਆਂ ਸੜਕਾਂ, ਹਰ ਪਾਸੇ ਪ੍ਰਦੂਸ਼ਣ ਹੈ। ਹਰ ਜਗ੍ਹਾ ਬਹੁਤ ਸਾਰੀਆਂ ਸਮੱਸਿਆਵਾਂ ਹਨ।
Punjab Weather Update: ਪੰਜਾਬ ਵਿੱਚ ਅੱਜ ਮੌਸਮ ਰਹੇਗਾ ਸਾਫ਼, 24-25...
ਪੰਜਾਬ ਵਿੱਚ ਅੱਜ ਮੌਸਮ ਸਾਫ਼ ਰਹੇਗਾ, ਪਰ 24 ਅਤੇ 25 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675