ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਏ ਬਿਕਰਮ ਮਜੀਠੀਆ, ਜਾਣੋ ਕੀ ਹੈ ਪੂਰਾ ਮਾਮਲਾ ?

ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਏ ਬਿਕਰਮ ਮਜੀਠੀਆ, ਜਾਣੋ ਕੀ ਹੈ ਪੂਰਾ ਮਾਮਲਾ ?

Post by : Jan Punjab Bureau

Feb. 24, 2026 11:36 a.m. 2387

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਇਹ ਕਾਰਵਾਈ ਸਾਲ 2021 ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੌਰਾਨ ਚੰਡੀਗੜ੍ਹ ਪੁਲਿਸ ਨਾਲ ਹੋਈ ਝੜਪ ਨਾਲ ਸਬੰਧਿਤ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਮਜੀਠੀਆ ਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਸਖ਼ਤ ਆਦੇਸ਼ ਦਿੱਤੇ ਸਨ।

 
ਸਾਲ 2021 ਵਿੱਚ ਬਿਕਰਮ ਮਜੀਠੀਆ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ ਹੋਈ, ਜਿਸ ਵਿਚ ਕੁਝ ਪੁਲਿਸ ਕਰਮਚਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਜਖ਼ਮੀ ਹੋਏ। ਘਟਨਾ ਦੇ ਬਾਅਦ ਚੰਡੀਗੜ੍ਹ ਪੁਲਿਸ ਨੇ ਮਜੀਠੀਆ ਅਤੇ ਹੋਰਨਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ।

 
ਸੋਮਵਾਰ ਨੂੰ ਮਜੀਠੀਆ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਪਾਰਟੀ ਦੀ ਇੱਕ ਅਹਿਮ ਮੀਟਿੰਗ ਦਾ ਹਵਾਲਾ ਦਿੰਦਿਆਂ ਹਾਜ਼ਰੀ ਤੋਂ ਛੋਟ ਮੰਗੀ ਸੀ । ਇਸਦੇ ਬਾਵਜੂਦ ਅਦਾਲਤ ਨੇ ਸਪੱਸ਼ਟ ਕੀਤਾ ਕਿ ਮੰਗਲਵਾਰ ਨੂੰ ਬਿਕਰਮ ਮਜੀਠੀਆ ਨੂੰ ਹਰ ਹਾਲਤ ਵਿੱਚ ਹਾਜ਼ਰ ਹੋਣਾ ਪਵੇਗਾ।

 

ਇਸ ਮਾਮਲੇ ਵਿੱਚ ਹਾਈਕੋਰਟ ਨੇ ਪਹਿਲਾਂ ਹੀ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। 
 

ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਦਰਜ ਮਾਮਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਥਿਤੀ ਦੀ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਉਹ ਅਤੇ ਕੁਝ ਹੋਰ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਵਿੱਚ ਹੋਏ ਡਾਕੇ ਦੇ ਵਿਰੋਧ ਵਿੱਚ ਸ਼ਾਂਤਮਈ ਮੋਰਚਾ ਕੱਢਿਆ ਸੀ।

ਇਸ ਮੋਰਚੇ ਤੋਂ ਬਾਅਦ ਉਸ ਸਮੇਂ ਦੇ ਮੁੱਖ ਮੰਤਰੀ ਦੇ ਦਬਾਅ ਹੇਠ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ। ਬਿਕਰਮ ਮਜੀਠੀਆ ਨੇ ਕਿਹਾ ਕਿ ਜੇਕਰ ਕੋਈ ਵਿਆਹ ਸਮਾਗਮ ਵਿੱਚ ਖੁਸ਼ੀਆਂ ਮਨਾਉਣ ਜਾਂਦਾ ਹੈ, ਤਾਂ ਉਸਦੀ ਸੁਰੱਖਿਆ ਯਕੀਨੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਥਾਣੇ ਤੱਕ ਸੁਰੱਖਿਆ ਮਜ਼ਬੂਤ ਨਹੀਂ ਹੈ, ਕਈ ਜਗ੍ਹਾ ਬੰਬ ਧਮਾਕੇ ਹੋ ਰਹੇ ਹਨ ਅਤੇ ਬਾਹਰ ਬੈਠੇ ਗੈਂਗਸਟਰ ਵਪਾਰੀਆਂ ਤੋਂ ਫਿਰੋਤੀਆਂ ਮੰਗ ਰਹੇ ਹਨ।

 


 

 

 

#World News #ਜਨ ਪੰਜਾਬ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स