Bikram Majithia to be released today: ਅੱਜ ਜੇਲ੍ਹ ਤੋਂ ਬਾਹਰ ਆਉਣਗੇ ਮਜੀਠੀਆ

Bikram Majithia to be released today: ਅੱਜ ਜੇਲ੍ਹ ਤੋਂ ਬਾਹਰ ਆਉਣਗੇ ਮਜੀਠੀਆ

Post by : Jan Punjab Bureau

Feb. 3, 2026 10:16 a.m. 2493

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਬੀਤੇ ਦਿਨ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਸੀ। ਇਸ ਤੋਂ ਬਾਅਦ ਹੁਣ ਮਜੀਠੀਆ ਦੀ ਰਿਹਾਈ ਦਾ ਰਾਹ ਸਾਫ਼ ਹੋ ਗਿਆ ਹੈ ਅਤੇ ਉਹ ਅੱਜ ਕਰੀਬ 11 ਵਜੇ ਨਾਭਾ ਦੀ ਨਵੀਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਇਸ ਸਮੇਂ ਰਿਹਾਈ ਨਾਲ ਜੁੜੀ ਕਾਗਜ਼ੀ ਕਾਰਵਾਈ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝਿਆ ਹੋਇਆ ਹੈ। ਸਾਰੇ ਕਾਨੂੰਨੀ ਦਸਤਾਵੇਜ਼ ਪੂਰੇ ਹੋਣ ਮਗਰੋਂ ਮਜੀਠੀਆ ਨੂੰ ਜੇਲ੍ਹ ਤੋਂ ਰਿਹਾ ਕੀਤਾ ਜਾਵੇਗਾ।

ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਕਿ ਬਿਕਰਮ ਸਿੰਘ ਮਜੀਠੀਆ ਪਿਛਲੇ ਲਗਭਗ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਲੰਬੀ ਹਿਰਾਸਤ ਦੀ ਲੋੜ ਨਹੀਂ ਬਣਦੀ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ ਗਿਆ ਸੀ।

ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜਿਆ ਹੋਇਆ ਹੈ, ਜੋ ਸਾਲ 2007 ਤੋਂ 2017 ਦੀ ਮਿਆਦ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਐਫਆਈਆਰ ਸਾਲ 2025 ਵਿੱਚ ਦਰਜ ਕੀਤੀ ਗਈ ਸੀ। ਮਜੀਠੀਆ ਨੂੰ ਇਸ ਮਾਮਲੇ ਵਿੱਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਪੁਲੀਸ ਰਿਮਾਂਡ ਮਗਰੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਭੇਜਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਪਹਿਲਾਂ ਵੀ ਇੱਕ ਹੋਰ ਮਾਮਲੇ ਵਿੱਚ ਜ਼ਮਾਨਤ ਮਿਲ ਚੁੱਕੀ ਹੈ, ਜਿਸ ਨੂੰ ਰੱਦ ਕਰਵਾਉਣ ਦੀ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਦੀ ਤਾਜ਼ਾ ਰਾਹਤ ਤੋਂ ਬਾਅਦ ਉਨ੍ਹਾਂ ਦੀ ਅੱਜ ਰਿਹਾਈ ਨੂੰ ਲੈ ਕੇ ਸਮਰਥਕਾਂ ਵਿੱਚ ਉਤਸ਼ਾਹ ਵੇਖਿਆ ਜਾ ਰਿਹਾ ਹੈ ਅਤੇ ਜੇਲ੍ਹ ਦੇ ਬਾਹਰ ਭੀ ਹਲਚਲ ਬਣੀ ਹੋਈ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स