BJP ਨੂੰ ਵੱਡਾ ਝਟਕਾ ! ਅਮਿਤ ਗੋਸਾਈ ਅਕਾਲੀ ਦਲ ‘ਚ ਸ਼ਾਮਲ

BJP ਨੂੰ ਵੱਡਾ ਝਟਕਾ ! ਅਮਿਤ ਗੋਸਾਈ ਅਕਾਲੀ ਦਲ ‘ਚ ਸ਼ਾਮਲ

Post by : Jan Punjab Bureau

March 10, 2026 3:21 p.m. 123

ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਸਤਪਾਲ ਗੋਸਾਈ ਦੇ ਪੋਤੇ ਅਤੇ ਪਾਰਟੀ ਦੇ ਸੂਬਾਈ ਬੁਲਾਰੇ ਅਮਿਤ ਗੋਸਾਈ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਅਧਿਕਾਰਿਤ ਤੌਰ ‘ਤੇ ਅਕਾਲੀ ਦਲ ‘ਚ ਸ਼ਾਮਲ ਕਰਵਾਇਆ। 

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਅਮਿਤ ਗੋਸਾਈ ਨੂੰ ਲੁਧਿਆਣਾ ਸੈਂਟਰਲ ਵਿਧਾਨਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਅਮਿਤ ਗੋਸਾਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਸਤਪਾਲ ਗੋਸਾਈ ਦੇ ਪੋਤੇ ਹਨ ਅਤੇ ਗੋਸਾਈ ਪਰਿਵਾਰ ਦੀ ਲੁਧਿਆਣਾ ਖੇਤਰ ਵਿੱਚ ਕਾਫੀ ਮਜ਼ਬੂਤ ਪਕੜ ਮੰਨੀ ਜਾਂਦੀ ਹੈ।

ਸਿਆਸੀ ਹਲਕਿਆਂ ਵਿੱਚ ਇਸ ਫੈਸਲੇ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਖਾਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ। ਦੱਸਿਆ ਜਾ ਰਿਹਾ ਹੈ ਕਿ ਅਮਿਤ ਗੋਸਾਈ ਪਿਛਲੇ ਕੁਝ ਸਮੇਂ ਤੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਨਾਰਾਜ਼ ਚੱਲ ਰਹੇ ਸਨ। 

ਜਾਣਕਾਰੀ ਮੁਤਾਬਕ, ਅਮਿਤ ਗੋਸਾਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰ ਸਕਦੇ ਹਨ। ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਦੀ ਸਿਆਸਤ ਵਿੱਚ ਨਵਾਂ ਸਮੀਕਰਨ ਬਣਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 

 


 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स