CM ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਫੋਰਟਿਸ ਹਸਪਤਾਲ 'ਚ ਦਾਖਲ

CM ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਫੋਰਟਿਸ ਹਸਪਤਾਲ 'ਚ  ਦਾਖਲ

Post by : Jan Punjab Bureau

Feb. 17, 2026 5:41 p.m. 1777

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਖਾਲਿਸਤਾਨ ਪੱਖੀ ਸੰਗਠਨ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਭੇਜੇ ਗਏ ਈਮੇਲ ਰਾਹੀਂ ਪ੍ਰਸ਼ਾਸਨ ਨੂੰ ਮਿਲੀ। ਈਮੇਲ ਵਿੱਚ ਦੱਸਿਆ ਗਿਆ ਹੈ ਕਿ ਦਿਲਾਵਰ ਸਿੰਘ ਦੇ ਵਾਰਸਾਂ ਨੇ CM ਮਾਣ ਨੂੰ ਪੋਲੋਨੀਅਮ ਨਾਲ ਸੰਕਰਮਿਤ ਕੀਤਾ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਜੇਕਰ ਉਹ ਬਚ ਜਾਂਦੇ ਹਨ ਤਾਂ ਉਨ੍ਹਾਂ ਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਕੀਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ CM ਮਾਨ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।

ਇਸ ਦੇ ਨਾਲ ਹੀ ਦੱਸ ਦਈਏ ਕਿ ਖਾਲਿਸਤਾਨ ਨੈਸ਼ਨਲ ਆਰਮੀ ਨੇ ਫੋਰਟਿਸ ਹਸਪਤਾਲ ਸਮੇਤ 16 ਹੋਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਹਸਪਤਾਲ ਦੀ ਪੂਰੀ ਜਾਂਚ ਕੀਤੀ ਗਈ ਹੈ ਅਤੇ ਹਰ ਕੋਈ ਸੁਰੱਖਿਅਤ ਹੈ। ਪੁਲਿਸ ਨੇ ਅੱਗੇ ਕਿਹਾ ਕਿ  ਅਗਲੇ ਹੁਕਮਾਂ ਤੱਕ ਹਸਪਤਾਲ ਵਿੱਚ ਫੋਰਸ ਤਾਇਨਾਤ ਰਹੇਗੀ।
 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स