CM ਮਾਨ ਨੇ ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ,ਕਿਹਾ- ਵਿਧਾਨਸਭਾ ਦੀ ਕਾਰਵਾਈ ਨੂੰ ਲੈ ਕੇ ਗੰਭੀਰ ਨਹੀਂ ਕਾਂਗਰਸ

CM ਮਾਨ ਨੇ ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ,ਕਿਹਾ- ਵਿਧਾਨਸਭਾ ਦੀ ਕਾਰਵਾਈ ਨੂੰ ਲੈ ਕੇ ਗੰਭੀਰ ਨਹੀਂ ਕਾਂਗਰਸ

Post by : Jan Punjab Bureau

March 11, 2026 6:22 p.m. 104

ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।  CM ਮਾਨ ਨੇ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਵਿਧਾਨ ਸਭਾ ਦੀ ਕਾਰਵਾਈ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ। 

ਉਨ੍ਹਾਂ ਦਾ ਧਿਆਨ ਲੋਕਾਂ ਦੇ ਮੁੱਦਿਆਂ ਦੀ ਬਜਾਏ ਸਿਰਫ਼ ਕੁਰਸੀ ਦੀ ਰਾਜਨੀਤੀ ‘ਤੇ ਕੇਂਦਰਿਤ ਹੈ। CM ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਖਿੱਚਤਾਣ ਤੋਂ ਬਾਹਰ ਨਹੀਂ ਆ ਸਕੀ। ਉਨ੍ਹਾਂ ਦੇ ਅਨੁਸਾਰ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਕਾਰਨ ਪਾਰਟੀ ਲੋਕਾਂ ਦੇ ਮੁੱਦਿਆਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਨਹੀਂ ਉਠਾ ਰਹੀ।

ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਮੰਤਰੀ ਮਹਿਕਮੇ ਢੰਗ ਨਾਲ ਨਹੀਂ ਸੰਭਾਲ ਸਕੇ, ਉਹ ਹੁਣ ਸਰਕਾਰ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਦਾ ਧਿਆਨ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ‘ਤੇ ਕੇਂਦਰਿਤ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਚਰਚਾ ਦੌਰਾਨ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਅਸੀਂ ਮੈਡੀਕਲ ਕਾਲਜ ਬਣਾ ਰਹੇ ਹੈ ਤੇ ਪੰਜਾਬ ਵਿਚ ਮੈਡੀਕਲ ਦੀਆਂ ਸੀਟਾਂ ਵਿਚ 600 ਦਾ ਵਾਧਾ ਹੋਵੇਗਾ। 


 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स