Congress Punjab: ਕਾਂਗਰਸ ਹਾਈਕਮਾਂਡ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਬਣਦਾ ਮਾਣ-ਸਤਿਕਾਰ ਦੇਵੇ – ਲਖਵਿੰਦਰ ਸਿੰਘ ਸਿੱਧੂ

Congress Punjab: ਕਾਂਗਰਸ ਹਾਈਕਮਾਂਡ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਬਣਦਾ ਮਾਣ-ਸਤਿਕਾਰ ਦੇਵੇ – ਲਖਵਿੰਦਰ ਸਿੰਘ ਸਿੱਧੂ

Post by : Jan Punjab Bureau

Jan. 19, 2026 1:14 p.m. 226

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਸ. ਬੂਟਾ ਸਿੰਘ ਜੀ ਦੇ ਭਤੀਜੇ ਸ. ਲਖਵਿੰਦਰ ਸਿੰਘ ਸਿੱਧੂ ਨੇ ਇੱਕ ਅਹਿਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਮਜ਼੍ਹਬੀ ਸਿੱਖ ਭਾਈਚਾਰੇ ਦੀ ਸਰਗਰਮ ਭਾਈਵਾਲੀ ਬਹੁਤ ਜ਼ਰੂਰੀ ਹੈ।

ਸਵਰਗੀ ਸ. ਬੂਟਾ ਸਿੰਘ ਜੀ ਦੀ ਸਿਆਸੀ ਵਿਰਾਸਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਮਜ਼੍ਹਬੀ ਸਿੱਖ ਭਾਈਚਾਰਾ ਹਮੇਸ਼ਾ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਲਗਭਗ 32 ਫੀਸਦੀ SC ਆਬਾਦੀ ਵਿੱਚੋਂ ਸਭ ਤੋਂ ਵੱਡਾ ਹਿੱਸਾ ਮਜ਼੍ਹਬੀ ਸਿੱਖ ਭਾਈਚਾਰੇ ਦਾ ਹੈ।

ਲਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪਾਰਟੀ ਇਸ ਵਰਗ ਨੂੰ ਜਥੇਬੰਦਕ ਢਾਂਚੇ ਵਿੱਚ ਉੱਚੀ ਨੁਮਾਇੰਦਗੀ ਦਿੰਦੀ ਹੈ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਕਰਨ ਤੋਂ ਕੋਈ ਨਹੀਂ ਰੋਕ ਸਕਦਾ।

ਉਨ੍ਹਾਂ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਨਿਰਸਵਾਰਥ ਭਾਵਨਾ ਨਾਲ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਨੂੰ ਹਾਈਕਮਾਂਡ ਤੱਕ ਪਹੁੰਚਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।

ਸ. ਸਿੱਧੂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਹਕੂਮਤ ਦੀਆਂ ਗਲਤ ਨੀਤੀਆਂ ਕਾਰਨ ਗਰੀਬ ਅਤੇ ਮਜ਼ਦੂਰ ਵਰਗ ਸਭ ਤੋਂ ਵੱਧ ਪ੍ਰੇਸ਼ਾਨ ਹੈ। ਉਨ੍ਹਾਂ ਉਮੀਦ ਜਤਾਈ ਕਿ ਰਾਹੁਲ ਗਾਂਧੀ ਜੀ ਅਤੇ ਮਲਿਕਾਰਜੁਨ ਖੜਗੇ ਜੀ ਦੀ ਅਗਵਾਈ ਹੇਠ ਕਾਂਗਰਸ ਹਾਈਕਮਾਂਡ ਪੰਜਾਬ ਵਿੱਚ ਟਕਸਾਲੀ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੇਗੀ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स