ਖਹਿਰਾ ਦੇ ਬਿਆਨ ‘ਤੇ ਕਾਂਗਰਸ ਮੁਆਫ਼ੀ ਮੰਗੇ: ਅਮਨ ਅਰੋੜਾ

ਖਹਿਰਾ ਦੇ ਬਿਆਨ ‘ਤੇ ਕਾਂਗਰਸ ਮੁਆਫ਼ੀ ਮੰਗੇ: ਅਮਨ ਅਰੋੜਾ

Post by : Jan Punjab Bureau

March 11, 2026 3:03 p.m. 103

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਸਦੀਆਂ ਤੋਂ ਵੰਸ਼ ਮਾਂ ਦੀ ਕੁੱਖ ਤੋਂ ਹੀ ਚੱਲਦਾ ਆ ਰਿਹਾ ਹੈ ਅਤੇ ਇਸ ਮਾਮਲੇ ‘ਤੇ ਅਜਿਹੇ ਬਿਆਨ ਦੇਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਹੈ, ਇਸ ਲਈ ਕਾਂਗਰਸ ਪਾਰਟੀ ਨੂੰ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ 1000-1000 ਰੁਪਏ ਦੀ ਯੋਜਨਾ ਦੀ ਆਲੋਚਨਾ ਕੀਤੀ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਵੀ ਪੰਜਾਬ ਵਿਧਾਨ ਸਭਾ ਵਿੱਚ ਕਾਫ਼ੀ ਹੰਗਾਮਾ ਹੋਇਆ।

ਸਪੀਕਰ ਨੇ ਕਿਹਾ ਕਿ ਜਦ ਤੱਕ ਖਹਿਰਾ ਆਪਣੇ ਬਿਆਨ ਲਈ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਸਦਨ ਵਿੱਚ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵੀ ਕੀਤੀ।

ਇਸ ਦੌਰਾਨ ਮੰਤਰੀ ਅਰੋੜਾ ਨੇ ਸੋਸ਼ਲ ਮੀਡੀਆ ਦੇ ਪ੍ਰਭਾਵ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਸੋਸ਼ਲ ਮੀਡੀਆ ਦੇ ਕਈ ਫਾਇਦੇ ਹਨ, ਉੱਥੇ ਇਸ ਦੇ ਨੁਕਸਾਨ ਵੀ ਹਨ। ਉਨ੍ਹਾਂ ਉਦਾਹਰਨ ਦੇ ਤੌਰ ‘ਤੇ ਦੱਸਿਆ ਕਿ ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ ਅਤੇ ਭਾਰਤ ਦੇ ਕੁਝ ਰਾਜ ਵੀ ਇਸ ਦਿਸ਼ਾ ਵਿੱਚ ਕਦਮ ਚੁੱਕ ਰਹੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਦੀ ਘਟਦੀ ਰੁਚੀ ਵੀ ਇੱਕ ਚਿੰਤਾ ਦਾ ਵਿਸ਼ਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ 31,000 ਖੇਡ ਮੈਦਾਨ ਬਣਾਉਣ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ। ਅਰੋੜਾ ਨੇ ਸਭ ਪੱਖਾਂ ਨੂੰ ਸੁਝਾਅ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਮਾਮਲੇ ‘ਤੇ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਨੀਤੀ ਤਿਆਰ ਕੀਤੀ ਜਾ ਸਕੇ।

ਇਹ ਮਾਮਲਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸਦਨ ਵਿੱਚ ਉਠਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਵਿਸ਼ਾ ਹੈ ਅਤੇ ਇਸ ‘ਤੇ ਵਿਧਾਨ ਸਭਾ ਵਿੱਚ ਗੰਭੀਰ ਚਰਚਾ ਹੋਣੀ ਚਾਹੀਦੀ ਹੈ। ਮੰਤਰੀ ਅਮਨ ਅਰੋੜਾ ਨੇ ਵੀ ਇਸ ਨੂੰ ਇੱਕ ਅਹਿਮ ਮੁੱਦਾ ਦੱਸਦੇ ਹੋਏ ਸਦਨ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਮਾਮਲੇ ‘ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

 

 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स