Post by : Jan Punjab Bureau
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਹਿਲਾਵਾਂ ਦੇ ਸਨਮਾਨ ਦਾ ਮੁੱਦਾ ਉਠਾਉਂਦੇ ਹੋਏ ਸਰਕਾਰ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਮਹਿਲਾਵਾਂ ਦੀ ਇੱਜ਼ਤ ਦੀ ਗੱਲ ਕਰਦੀ ਹੈ, ਉਹ ਪਹਿਲਾਂ ਇਹ ਸਪਸ਼ਟ ਕਰੇ ਕਿ ਮੁੱਖ ਮੰਤਰੀ ਵੱਲੋਂ ਔਰਤਾਂ ਬਾਰੇ ਕੀਤੀਆਂ ਟਿੱਪਣੀਆਂ ਦੀ ਨਿੰਦਾ ਕਿਉਂ ਨਹੀਂ ਕੀਤੀ ਜਾਂਦੀ।
ਬੀਬੀ ਮਜੀਠੀਆ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਅਕਸਰ ਆਪਣੀਆਂ ਸਪੀਚਾਂ ਵਿੱਚ ਔਰਤਾਂ ਖ਼ਿਲਾਫ਼ ਅਣਉਚਿਤ ਸ਼ਬਦ ਵਰਤਦੇ ਹਨ ਅਤੇ ਸਦਨ ਵਿੱਚ ਕਿਸੇ ਵੱਲੋਂ ਇਸਦੀ ਆਲੋਚਨਾ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਆਂਗਨਵਾੜੀ ਕਰਮਚਾਰੀਆਂ ਨਾਲ ਹੋਏ ਵਰਤਾਉ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਮਹਿਲਾਵਾਂ ਦੇ ਸਨਮਾਨ ਦੇ ਉਲਟ ਹੈ।
ਜਦੋਂ ਸਪੀਕਰ ਨੇ ਬੀਬੀ ਗਨੀਵ ਕੌਰ ਨੂੰ ਬੋਲਣ ਲਈ ਨਾਂ ਲਿਆ ਤਾਂ ਸੱਤਾਧਾਰੀ ਪੱਖ ਦੇ ਕੁਝ ਮੈਂਬਰ ਹੱਸਣ ਲੱਗੇ। ਇਸ ‘ਤੇ ਇਤਰਾਜ਼ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਕੀ ਇਸ ਤਰ੍ਹਾਂ ਸਦਨ ਵਿੱਚ ਮਹਿਲਾਵਾਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੀਆਂ ਕੁਝ ਮਹਿਲਾ ਵਿਧਾਇਕਾ ਵੀ ਖੜ੍ਹੀਆਂ ਹੋ ਕੇ ਉਨ੍ਹਾਂ ਨਾਲ ਬਹਿਸ ਕਰਨ ਲੱਗੀਆਂ, ਪਰ ਬੀਬੀ ਮਜੀਠੀਆ ਨੇ ਆਪਣੇ ਸਵਾਲਾਂ ‘ਤੇ ਡਟੇ ਰਹਿੰਦੇ ਹੋਏ ਜਵਾਬ ਦਿੱਤਾ।
ਹੰਗਾਮੇ ਦੇ ਮਾਹੌਲ ਵਿੱਚ ਬੀਬੀ ਮਜੀਠੀਆ ਦਾ ਮਾਈਕ ਵੀ ਬੰਦ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਦੀ ਇੱਕ ਵਾਇਰਲ ਵੀਡੀਓ ਦਾ ਵੀ ਸਦਨ ਵਿੱਚ ਜ਼ਿਕਰ ਕੀਤਾ, ਜਿਸ ਤੋਂ ਬਾਅਦ ਸਦਨ ਵਿੱਚ ਕੁਝ ਸਮੇਂ ਲਈ ਚੁੱਪੀ ਛਾ ਗਈ।
ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਉਸ ਵਿੱਚ ਮਹਿਲਾਵਾਂ ਬਾਰੇ ਅਸ਼ਲੀਲ ਟਿੱਪਣੀਆਂ ਸਾਬਤ ਹੁੰਦੀਆਂ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana