ਗੁਰਦਾਸਪੁਰ ਪੁਲਿਸ ਕਤਲ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ

ਗੁਰਦਾਸਪੁਰ ਪੁਲਿਸ ਕਤਲ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ

Post by : Jan Punjab Bureau

Feb. 25, 2026 4:03 p.m. 2321

ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਹੀ ਸੰਵੇਦਨਸ਼ੀਲ ਅਤੇ ਸਖ਼ਤ ਬਿਆਨ ਜਾਰੀ ਕੀਤਾ ਹੈ। CM ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਹਮਲੇ ਦੇ ਪਿੱਛੇ ਪਾਕਿਸਤਾਨ ਦਾ ਹੱਥ ਹੈ ਅਤੇ ਇਹ ਸਿਰਫ਼ ਇੱਕ ਅਪਰਾਧਿਕ ਘਟਨਾ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਸਾਜ਼ਿਸ਼ ਹੈ।

ਉਨ੍ਹਾਂ ਕਿਹਾ ਕਿ ਹਮਲਾਵਰਾਂ ਦਾ ਮੁੱਖ ਮਕਸਦ ਪੰਜਾਬ ਪੁਲਿਸ ਦੇ ਜਵਾਨਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਸੀ, ਤਾਂ ਜੋ ਸਰਹੱਦ ਪਾਰੋਂ ਹੋ ਰਹੀਆਂ ਤਸਕਰੀ ਅਤੇ ਅੱਤਵਾਦੀ ਗਤੀਵਿਧੀਆਂ ਖ਼ਿਲਾਫ਼ ਪੁਲਿਸ ਕਮਜ਼ੋਰ ਹੋ ਜਾਵੇ। ਜਾਂਚ ਦੌਰਾਨ ਇਹ ਸੰਕੇਤ ਮਿਲੇ ਹਨ ਕਿ ਹਮਲਾਵਰਾਂ ਨੂੰ ਸਰਹੱਦ ਪਾਰੋਂ ਹਦਾਇਤਾਂ ਮਿਲ ਰਹੀਆਂ ਸਨ।

CM ਮਾਨ ਨੇ ਸੀਆਈਏ (CIA) ਇੰਚਾਰਜ ਗੁਰਮੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਬਹਾਦਰੀ ਦੀ ਖ਼ੂਬ ਤਾਰੀਫ਼ ਕੀਤੀ। ਉਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ  ਕੀਤੇ ਬਿਨਾਂ ਮੁੱਖ ਦੋਸ਼ੀ ਰਣਜੀਤ ਸਿੰਘ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ।

ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਜ਼ਖ਼ਮੀ ਅਧਿਕਾਰੀ ਦੇ ਇਲਾਜ ਦਾ ਸਾਰਾ ਖਰਚ ਸਰਕਾਰ ਕਰੇਗੀ ਅਤੇ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮਿਲੇਗੀ। CM ਮਾਨ ਨੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ।


 

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स