Post by : Jan Punjab Bureau
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੇ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਹ ਪਟੀਸ਼ਨ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਤੀਜੇ ਐਨਐਸਏ ਦੇ ਵਿਰੋਧ ਵਿੱਚ ਦਾਇਰ ਕੀਤੀ ਗਈ ਸੀ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਆਪਣੀਆਂ ਦਲੀਲਾਂ ਅਦਾਲਤ ਅੱਗੇ ਰੱਖੀਆਂ ਗਈਆਂ। ਹੁਣ ਹਾਈਕੋਰਟ ਇਸ ਮਾਮਲੇ ‘ਤੇ ਆਪਣਾ ਅੰਤਿਮ ਫੈਸਲਾ ਸੁਣਾਏਗੀ।
ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਆਗਾਮੀ ਬਜਟ ਸੈਸ਼ਨ ਵਿੱਚ ਹਾਜ਼ਰੀ ਲਈ ਹਾਈਕੋਰਟ ਤੋਂ ਪੈਰੋਲ ਦੀ ਮੰਗ ਵੀ ਕੀਤੀ ਹੈ। ਪਟੀਸ਼ਨ ਵਿੱਚ ਦਰਸਾਇਆ ਗਿਆ ਹੈ ਕਿ ਬਜਟ ਸੈਸ਼ਨ ਦੋ ਪੜਾਵਾਂ ਵਿੱਚ ਹੋ ਰਿਹਾ ਹੈ—ਪਹਿਲਾ ਪੜਾਅ 28 ਜਨਵਰੀ ਤੋਂ 13 ਫਰਵਰੀ 2026 ਤੱਕ ਸੀ, ਜਦਕਿ ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ 2026 ਤੱਕ ਚੱਲੇਗਾ।
ਅੰਮ੍ਰਿਤਪਾਲ ਸਿੰਘ ਨੇ ਇਸ ਸਮੇਂ ਦੌਰਾਨ ਸਦਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਹ ਆਪਣੇ ਚੋਣ ਖੇਤਰ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਚਾਹੁੰਦੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਸਮੱਸਿਆ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਹੋਰ ਜਨਤਕ ਮੁੱਦੇ ਸਦਨ ਵਿੱਚ ਉਠਾਉਣਾ ਉਨ੍ਹਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।
CM ਮਾਨ ਨੇ ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ,ਕਿਹਾ- ਵਿਧਾਨਸਭਾ ਦੀ ਕਾਰਵਾਈ...
ਸੀਐਮ ਭਗਵੰਤ ਮਾਨ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਵਿਧਾਨਸਭਾ ਦੀ ਕਾਰਵਾਈ ਨੂੰ ਗੰਭੀਰਤਾ ਨਾਲ ਨਹੀਂ ਲ
NSA ਮਾਮਲੇ ‘ਤੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ HC ਨੇ ਫੈਸਲਾ ਰੱਖਿ...
ਅੰਮ੍ਰਿਤਪਾਲ ਸਿੰਘ ਵੱਲੋਂ ਐਨਐਸਏ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਵਾਈ ਮੁਕੰਮਲ ਕਰਕੇ ਫ਼ੈਸਲ
CM ਮਾਨ ਦੀਆਂ ਮਹਿਲਾਵਾਂ ਬਾਰੇ ਟਿੱਪਣੀਆਂ ‘ਤੇ ਗਨੀਵ ਕੌਰ ਮਜੀਠੀਆ ਨੇ ਦਿ...
ਗਨੀਵ ਕੌਰ ਮਜੀਠੀਆ ਨੇ CM ਭਗਵੰਤ ਮਾਨ ਦੀਆਂ ਮਹਿਲਾਵਾਂ ਬਾਰੇ ਕਥਿਤ ਟਿੱਪਣੀਆਂ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਮਾਫ਼ੀ
ਪੰਜਾਬ ‘ਚ ਇੱਕ ਹੋਰ ਪੰਜਾਬੀ ਗਾਇਕ ‘ਤੇ ਹੋਇਆ ਜਾਨਲੇਵਾ ਹਮਲਾ, ਵਾਲ-ਵਾਲ...
ਪੰਜਾਬੀ ਗਾਇਕ ਰਾਣਾ ਸਹੋਤਾ ਦੀ ਕਾਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਗਾਇਕ ਮੁਹਾਲੀ ਤੋਂ ਗੋਰਾਇਆ ਜਾ
ਤਰਨਜੀਤ ਸੰਧੂ ਨੇ ਦਿੱਲੀ ਦੇ ਉਪ-ਰਾਜਪਾਲ ਵਜੋਂ ਚੁੱਕੀ ਸਹੁੰ...
ਤਰਨਜੀਤ ਸੰਧੂ ਨੇ ਦਿੱਲੀ ਦੇ ਉਪ-ਰਾਜਪਾਲ ਵਜੋਂ ਸਹੁੰ ਚੁੱਕੀ, ਸਮਾਗਮ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਵੀ ਮੌਜੂਦ ਰਹੀ ਅਤੇ
ਪੀੜਤ ਕਿਸਾਨ ਹੀਰਾ ਸਿੰਘ ਨੂੰ CM ਰਾਹਤ ਫੰਡ ਤੋਂ 2 ਲੱਖ ਦੀ ਮਾਲੀ ਸਹਾਇਤ...
ਪੰਜਾਬ ਸਰਕਾਰ ਨੇ ਪੀੜਤ ਕਿਸਾਨ ਹੀਰਾ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਦਿੱਤੀ, ਤਾਂ ਜੋ
SC ਦਾ ਇਤਿਹਾਸਕ ਫੈਸਲਾ, ਹਰੀਸ਼ ਰਾਣਾ ਨੂੰ ਦਿੱਤੀ ਸਵੈ ਇੱਛਾ ਮੌਤ ਦੀ ਮਨਜ਼...
ਸੁਪਰੀਮ ਕੋਰਟ ਨੇ ਹਰੀਸ਼ ਰਾਣਾ ਮਾਮਲੇ ਵਿੱਚ ਪੈਸਿਵ ਯੂਥੇਨੇਸੀਆ ਦੀ ਮਨਜ਼ੂਰੀ ਦਿੱਤੀ। 13 ਸਾਲਾਂ ਤੋਂ ਕੋਮਾ ਵਿੱਚ ਰਹਿ ਰਹ