Post by : Jan Punjab Bureau
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਇੱਕ ਮੋਸਟ ਵਾਂਟੇਡ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਂਗਸਟਰ ਬੌਬੀ ਉਰਫ਼ “ਬੌਬੀ ਕਬੂਤਰ” ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਹੈ। ਉਹ ਦਿੱਲੀ ਦੇ ਸੀਲਮਪੁਰ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਵਾਂਟੇਡ ਸੀ।
ਜਾਂਚ ਏਜੰਸੀਆਂ ਅਨੁਸਾਰ ਬੌਬੀ ਕਬੂਤਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਪਹਿਲਾਂ ਰੇਕੀ ਕਰਨ ਦਾ ਦੋਸ਼ ਹੈ। ਕਿਹਾ ਜਾਂਦਾ ਹੈ ਕਿ ਉਹ ਕਤਲ ਦੀ ਸਾਜ਼ਿਸ਼ ਨਾਲ ਜੁੜੇ ਸ਼ੂਟਰ ਸ਼ਾਹਰੁਖ ਦੇ ਸੰਪਰਕ ਵਿੱਚ ਸੀ ਅਤੇ ਮੂਸੇਵਾਲਾ ਦੀਆਂ ਹਲਚਲਾਂ ਬਾਰੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਇਕੱਠੀ ਕਰਦਾ ਸੀ। ਹਾਲਾਂਕਿ, ਜਾਂਚ ਵਿੱਚ ਸਾਹਮਣੇ ਆਇਆ ਕਿ ਸ਼ਾਹਰੁਖ ਨੇ ਮੌਕੇ ‘ਤੇ ਮੌਜੂਦ ਏਕੇ-47 ਨਾਲ ਲੈਸ ਗਨਮੈਨ ਨੂੰ ਦੇਖਣ ਤੋਂ ਬਾਅਦ ਹਮਲੇ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਅਤੇ ਹਰਿਆਣਾ ਨਾਲ ਸੰਬੰਧਿਤ ਹੋਰ ਸ਼ੂਟਰਾਂ ਰਾਹੀਂ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਵਾਈ ਸੀ।
ਪੁਲਿਸ ਦੇ ਮੁਤਾਬਕ ਬੌਬੀ ਕਬੂਤਰ ਪਿਛਲੇ ਲਗਭਗ 7 ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬੱਚਦਾ ਫਿਰ ਰਿਹਾ ਸੀ ਅਤੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਸੀ। ਉਸ ਦੇ ਖ਼ਿਲਾਫ਼ ਕਤਲ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਮੂਸੇਵਾਲਾ ਹੱਤਿਆਕਾਂਡ ਸਮੇਤ ਹੋਰ ਕੇਸਾਂ ਵਿੱਚ ਵੀ ਉਸਦੀ ਤਲਾਸ਼ ਕਰ ਰਿਹਾ ਸੀ। ਬੌਬੀ ਕਬੂਤਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਅਤੇ ਭਰੋਸੇਮੰਦ ਮੈਂਬਰ ਮੰਨਿਆ ਜਾਂਦਾ ਹੈ। ਉਸਦੀ ਗ੍ਰਿਫ਼ਤਾਰੀ ਨੂੰ ਜਾਂਚ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਮੂਸੇਵਾਲਾ ਕਤਲ ਮਾਮਲੇ ਅਤੇ ਗੈਂਗ ਦੀਆਂ ਹੋਰ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਹੈ ਕਿ ਮੂਸੇਵਾਲਾ ਹੱਤਿਆਕਾਂਡ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਜਾਂਚ ਜਾਰੀ ਹੈ। ਬੌਬੀ ਕਬੂਤਰ ਦੀ ਗ੍ਰਿਫ਼ਤਾਰੀ ਨਾਲ ਜਾਂਚ ਏਜੰਸੀਆਂ ਨੂੰ ਕੇਸ ਦੇ ਸਾਜ਼ਿਸ਼ੀ ਪੱਖ ਅਤੇ ਗੈਂਗ ਨੈੱਟਵਰਕ ਬਾਰੇ ਹੋਰ ਕੜੀਆਂ ਜੋੜਨ ਵਿੱਚ ਮਦਦ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼