Post by : Jan Punjab Bureau
ਮੋਹਾਲੀ 'ਚ ਇੱਕ ਵਾਰ ਫਿਰ ਤੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ. ਇਹ ਧਮਕੀ ਈਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਅਤੇ ਸਕੂਲ ਪ੍ਰਸ਼ਾਸਨ 'ਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ. ਬੰਬ ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਪ੍ਰਭਾਵਿਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।
ਜਾਣਕਾਰੀ ਮੁਤਾਬਕ, ਸਵੇਰੇ ਕਰੀਬ 8:30 ਵਜੇ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਸੋਮਵਾਰ ਤੋਂ ਸਕੂਲਾਂ ਦਾ ਸਮਾਂ ਬਦਲਣ ਦੇ ਬਾਵਜੂਦ ਕਈ ਵਿਦਿਆਰਥੀ ਸਕੂਲ ਪਹੁੰਚ ਚੁੱਕੇ ਸਨ। ਈਮੇਲ ਵਿੱਚ ਮੋਹਾਲੀ ਦੇ ਫੇਜ਼ 2 ਸਥਿਤ ਗਿਆਨ ਜੋਤੀ ਗਲੋਬਲ ਸਕੂਲ ਸਮੇਤ ਕੁੱਲ ਤਕਰੀਬਨ 16 ਸਕੂਲਾਂ ਅਤੇ ਫੋਰਟਿਸ ਹਸਪਤਾਲ ਦਾ ਜ਼ਿਕਰ ਕੀਤਾ ਗਿਆ ਅਤੇ ਇਸ ਹਸਪਤਾਲ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਖਲ ਹਨ।
ਹਸਪਤਾਲ ਦਾ ਜ਼ਿਕਰ ਹੋਣ ਕਾਰਨ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ। ਪੁਲਿਸ ਸੁਪਰਡੈਂਟ ਦਿਲਪ੍ਰੀਤ ਸਿੰਘ ਦੇ ਅਨੁਸਾਰ, ਹਸਪਤਾਲ ਵਿੱਚ ਤੁਰੰਤ ਸੁਰੱਖਿਆ ਪ੍ਰੋਟੋਕੋਲ ਲਾਗੂ ਕੀਤੇ ਗਏ ਅਤੇ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ। ਗੈਰ-ਜ਼ਰੂਰੀ ਸੇਵਾਵਾਂ ਅਸਥਾਈ ਤੌਰ ‘ਤੇ ਰੋਕ ਕੇ ਪੂਰੀ ਤਲਾਸ਼ੀ ਮੁਹਿੰਮ ਚਲਾਈ ਗਈ। ਸਕੂਲਾਂ ਵਿੱਚ ਵੀ ਬੰਬ ਨਿਰੋਧਕ ਦਸਤੇ ਅਤੇ ਜਾਂਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
ਈਮੇਲ ਵਿੱਚ ਕੁਝ ਸੰਗਠਨਾਂ ਅਤੇ ਵਿਅਕਤੀਆਂ ਦੇ ਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦਾਅਵੇ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਪਿਛਲੇ ਹਫ਼ਤੇ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲਣ ਦੀ ਘਟਨਾ ਸਾਹਮਣੇ ਆਈ ਸੀ। ਫਿਲਹਾਲ ਸਥਿਤੀ ਨਿਗਰਾਨੀ ਹੇਠ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ. ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕੇਵਲ ਅਧਿਕਾਰਕ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ