ਭਾਜਪਾ ਨੂੰ ਵੱਡਾ ਝਟਕਾ! ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ! ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Post by : Jan Punjab Bureau

March 12, 2026 4:42 p.m. 2120

ਪੰਜਾਬ ਦੀ ਸਿਆਸਤ ਵਿੱਚ ਉਲਟਫੇਰ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਭਾਰਤੀ ਜਨਤਾ ਪਾਰਟੀ   ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਭਾਜਪਾ ਨੂੰ ਅਲਵਿਦਾ ਕਹਿ ਕੇ ਮੁੜ ਆਪਣੇ ਪੁਰਾਣੇ ਘਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਨ ਲਾਲ ਬੰਗਾ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੋਹਨ ਲਾਲ ਬੰਗਾ ਦੇ ਆਉਣ ਨਾਲ ਪਾਰਟੀ ਨੂੰ ਦੋਆਬਾ ਖੇਤਰ, ਖਾਸ ਕਰਕੇ ਬੰਗਾ ਹਲਕੇ ਵਿੱਚ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਟਕਸਾਲੀ ਪਰਿਵਾਰਾਂ ਦੀ ਵਾਪਸੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਸਿਰਫ਼ ਅਕਾਲੀ ਦਲ ਨੂੰ ਹੀ ਆਪਣੀ ਹਿਤੈਸ਼ੀ ਪਾਰਟੀ ਮੰਨਦੇ ਹਨ।
 
ਮੋਹਨ ਲਾਲ ਬੰਗਾ ਪੰਜਾਬ ਦੀ ਸਿਆਸਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹਨ। ਉਨ੍ਹਾਂ ਦੇ ਪਿਤਾ ਚੌਧਰੀ ਸਵਰਨਾ ਰਾਮ ਵੀ ਪੰਜਾਬ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਅਤੇ ਇਸ ਪਰਿਵਾਰ ਦਾ ਆਪਣੇ ਇਲਾਕੇ ਵਿੱਚ ਕਾਫੀ ਪ੍ਰਭਾਵ ਹੈ।

ਬੰਗਾ ਦੇ ਅਕਾਲੀ ਦਲ ਵਿੱਚ ਜਾਣ ਨਾਲ ਭਾਜਪਾ ਲਈ ਇਸ ਹਲਕੇ ਵਿੱਚ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਮੋਹਨ ਲਾਲ ਬੰਗਾ ਪਹਿਲਾਂ ਵੀ ਅਕਾਲੀ ਦਲ ਨਾਲ ਜੁੜੇ ਰਹੇ ਹਨ, ਇਸ ਲਈ ਉਨ੍ਹਾਂ ਦੀ ਵਾਪਸੀ ਨੂੰ 'ਘਰ ਵਾਪਸੀ' ਵਜੋਂ ਦੇਖਿਆ ਜਾ ਰਿਹਾ ਹੈ।

Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स