ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ ਪ੍ਰੈਸ ਕਾਨਫ਼ਰੰਸ, 'ਯੁੱਧ ਨਸ਼ਾ ਵਿਰੁੱਧ ਮੁਹਿੰਮ' ਦਾ ਦਿੱਤਾ ਵੇਰਵਾ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ ਪ੍ਰੈਸ ਕਾਨਫ਼ਰੰਸ, 'ਯੁੱਧ ਨਸ਼ਾ ਵਿਰੁੱਧ ਮੁਹਿੰਮ' ਦਾ ਦਿੱਤਾ ਵੇਰਵਾ

Post by : Jan Punjab Bureau

Feb. 24, 2026 2:18 p.m. 2204

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ 'ਯੁੱਧ ਨਸ਼ਾ ਵਿਰੁੱਧ ਮੁਹਿੰਮ' ਦਾ ਵੇਰਵਾ ਦਿੱਤਾ ਗਿਆ।  

ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਹਨ।  ਉਨ੍ਹਾਂ ਦੇ ਵਰਕਰਾਂ ਨੂੰ ਮੋਗਾ ਵਿੱਚ ਨਸ਼ਿਆਂ ਖ਼ਿਲਾਫ਼ ਲੜਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜੋ ਇੱਕ ਵੱਡੀ ਰੈਲੀ ਦੇ ਰੂਪ ਵਿੱਚ ਸਫਲ ਰਿਹਾ। ਵਿੱਤ ਮੰਤਰੀ ਨੇ ਇਲਜ਼ਾਮ ਲਾਇਆ ਕਿ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਦੀ ਸਰਕਾਰ ਪੰਜਾਬ ਵਿੱਚ ਰਹੀ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਪੰਥ ਦੇ ਨਾਂ ’ਤੇ ਸਰਕਾਰ ਬਣਾਈ ਗਈ, ਪਰ ਅਸਲ ਵਿੱਚ ਨਸ਼ਾ ਫੈਲਾਇਆ ਗਿਆ। 

ਹਰਪਾਲ ਚੀਮਾ ਨੇ ਖ਼ਾਸ ਤੌਰ 'ਤੇ ਇਹ ਵੀ ਦੱਸਿਆ ਕਿ ਅਕਾਲੀ-ਦਲ ਭਾਜਪਾ ਦੀ ਸਰਕਾਰ ਦੌਰਾਨ ਪੰਜਾਬ ਵਿੱਚ ‘ਚਿੱਟਾ’ ਸ਼ਬਦ ਦੀ ਸ਼ੁਰੂਆਤ ਹੋਈ। ਪ੍ਰੈਸ ਕਾਨਫ਼ਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਹਰਿਆਣਾ ਵਿੱਚ ਨਸ਼ਿਆਂ ਖ਼ਿਲਾਫ਼ ਕੰਮ ਕਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਹਾਲਾਤਾਂ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਵਿੱਚ ਲਗਾਤਾਰ ਮੀਟਿੰਗਾਂ ਕਰ ਰਹੇ ਹਨ,  ਜਦਕਿ ਹਰਿਆਣਾ ਵਿੱਚ ਪੁਲਿਸ ਕਰਮਚਾਰੀ ਪੀੜਤ ਹਨ ।

ਹਰਿਆਣਾ ਦੇ ਪੁਲਿਸ ਕਰਮਚਾਰੀ ਸੁਨੀਲ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ, ਪਰ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਤੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਹਰਪਾਲ ਚੀਮਾ ਨੇ ਇਸ ਤਥ ਨੂੰ ਸਪੱਸ਼ਟ ਕੀਤਾ ਕਿ ਉਸ ਪੁਲਿਸ ਕਰਮਚਾਰੀ ਨੂੰ ਸੀ.ਐਮ. ਅਤੇ ਰਾਜਪਾਲ ਵੱਲੋਂ ਐਵਾਰਡ ਵੀ ਮਿਲਿਆ, ਇਸ ਦੇ ਬਾਵਜੂਦ ਉਸਨੂੰ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਹਰਿਆਣਾ ਨਸ਼ਿਆਂ ਦਾ ਅੱਡਾ ਬਣ ਚੁੱਕਿਆ ਹੈ ਅਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਅਹਿਮ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹਰਿਆਣਾ ਵਿੱਚ ਇਸ ਪ੍ਰਕਾਰ ਦੀਆਂ ਮੁਹਿੰਮਾਂ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਤੰਗ ਕੀਤਾ ਜਾ ਰਿਹਾ ਹੈ। 

ਹਰਪਾਲ ਚੀਮਾ ਨੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਆਪਣੇ ਜ਼ੋਰਦਾਰ ਕੰਮ ਨੂੰ ਜਾਰੀ ਰੱਖੇਗੀ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਸੁਚੱਜੇ ਸਮਾਜ ਲਈ ਲਗਾਤਾਰ ਯਤਨ ਕਰੇਗੀ।


 

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स