Post by : Jan Punjab Bureau
ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ ਅਤੇ ਇੰਪ੍ਰੂਵਮੈਂਟ ਟਰਸਟਾਂ ਵਿੱਚ ਚੇਅਰਮੈਨ, ਵਾਈਸ-ਚੇਅਰਮੈਨ ਅਤੇ ਚੇਅਰਪਰਸਨ ਦੇ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਿਆਨਪੂਰਵਕ ਵਿਚਾਰ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ।
ਜਾਰੀ ਹੁਕਮਾਂ ਅਨੁਸਾਰ ਸ਼੍ਰੀ ਇੰਦਰਜੀਤ ਸਿੰਘ ਮਾਨ ਨੂੰ ਮਾਰਕਫੈਡ ਦਾ ਚੇਅਰਮੈਨ, ਹਰਪਾਲ ਜੁਨੇਜਾ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦਾ ਚੇਅਰਮੈਨ ਅਤੇ ਗੁਰਸ਼ਰਨ ਸਿੰਘ ਛੀਨਾ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੇਜਰ ਗੁਰਚਰਨ ਸਿੰਘ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ, ਸੌਰਭ ਬਹਿਲ ਨੂੰ ਇੰਪ੍ਰੂਵਮੈਂਟ ਟਰਸਟ ਪਠਾਨਕੋਟ, ਬਲਜਿੰਦਰ ਸਿੰਘ ਚਾਉਂਡਾ ਨੂੰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਇਨੈਂਸ ਕਾਰਪੋਰੇਸ਼ਨ ਅਤੇ ਹਰਪਾਲ ਸਿੰਘ ਨੂੰ ਇੰਪ੍ਰੂਵਮੈਂਟ ਟਰਸਟ ਪਟਿਆਲਾ ਦਾ ਚੇਅਰਮੈਨ ਬਣਾਇਆ ਗਿਆ ਹੈ।

ਸ੍ਰੀਮਤੀ ਨਵਜੋਤ ਕੌਰ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੀ ਚੇਅਰਪਰਸਨ, ਬਲਜਿੰਦਰ ਸਿੰਘ (ਬੰਟੀ) ਨੂੰ ਪੰਜਾਬ ਸਟੇਟ ਫਾਰੇਸਟ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਡ ਦਾ ਵਾਈਸ-ਚੇਅਰਮੈਨ ਅਤੇ ਕਿਮਤੀ ਭਗਤ ਨੂੰ ਗਊ ਸੇਵਾ ਕਮਿਸ਼ਨ ਦਾ ਵਾਈਸ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਗਗਨਦੀਪ ਸਿੰਘ ਅਹਲੂਵਾਲੀਆ ਨੂੰ ਪੰਜਾਬ ਖਾਦੀ ਐਂਡ ਵਿਲੇਜ ਇੰਡਸਟਰੀ ਬੋਰਡ ਦਾ ਚੇਅਰਮੈਨ, ਸ੍ਰੀਮਤੀ ਸਿੰਮੀ ਪਸ਼ਾਨ ਨੂੰ ਇਸੇ ਬੋਰਡ ਦੀ ਵਾਈਸ-ਚੇਅਰਪਰਸਨ, ਤਰਸੇਮ ਸਿੰਘ ਸਿਆਲਕਾ ਨੂੰ ਪੰਜਾਬ ਸਟੇਟ ਸ਼ਡਿਊਲਡ ਕਾਸਟ ਕਮਿਸ਼ਨ ਦਾ ਸੀਨੀਅਰ ਵਾਈਸ-ਚੇਅਰਮੈਨ ਅਤੇ ਹਰਜੋਤ ਕੌਰ ਨੂੰ ਵਾਈਸ-ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ
ਸਵ. ਸੁਰਿੰਦਰ ਮਚਾਕੀ ਦੀ ਯਾਦ ’ਚ ਵੱਡੀ ਸਿਹਤ ਸੇਵਾ ਪਹਿਲ: 25 ਜਨਵਰੀ ਨੂ...
ਫ਼ਰੀਦਕੋਟ ਵਿੱਚ ਸਵਰਗੀ ਸੁਰਿੰਦਰ ਮਚਾਕੀ ਦੀ ਯਾਦ ਨੂੰ ਸਮਰਪਿਤ ਚੌਥਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 25 ਜਨਵਰੀ ਨੂੰ ਲਗਾਇਆ ਜ
Chief Minister Health Insurance Scheme: ਪੰਜਾਬ ’ਚ ਸਾਰੇ ਪਰਿਵਾਰ...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ
Jammu Kashmir Army Accident: ਫੌਜੀ ਵਾਹਨ 200 ਫੁੱਟ ਹੇਠਾਂ ਖੱਡ ’ਚ...
ਜੰਮੂ ਕਸ਼ਮੀਰ ਵਿੱਚ ਫੌਜੀ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਜਵਾਨਾਂ ਦੀ ਮੌਤ, ਕਈ ਜ਼ਖਮੀ; ਬਚਾਅ ਕਾਰਜ
Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿ...
ਰੰਗਲਾ ਪੰਜਾਬ ਸਕੀਮ ਅਧੀਨ ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਕਰੀਬ 20 ਲੱਖ ਰ