ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ “AAP ਦਾ ਸਿਹਤ ਕਾਰਡ” ਕੀਤਾ ਲਾਂਚ, 3 ਕਰੋੜ ਲੋਕਾਂ ਨੂੰ ਮਿਲੇਗਾ ਮੁਫ਼ਤ ਇਲਾਜ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ “AAP ਦਾ ਸਿਹਤ ਕਾਰਡ” ਕੀਤਾ ਲਾਂਚ, 3 ਕਰੋੜ ਲੋਕਾਂ ਨੂੰ ਮਿਲੇਗਾ ਮੁਫ਼ਤ ਇਲਾਜ

Post by : Jan Punjab Bureau

Jan. 22, 2026 4:47 p.m. 145

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਭਰ ਵਿੱਚ “AAP ਦਾ ਸਿਹਤ ਕਾਰਡ” ਯੋਜਨਾ ਨੂੰ ਲਾਂਚ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੇ ਨਾਲ ਮਿਲ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 3 ਕਰੋੜ ਵਸਨੀਕਾਂ ਨੂੰ ਮੁਫ਼ਤ ਅਤੇ ਬਿਨਾਂ ਕਿਸੇ ਭੇਦਭਾਵ ਦੇ ਉੱਚ-ਸਤ੍ਹਾ ਦਾ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਿਹਤ ਯੋਜਨਾ ਅਧੀਨ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਦੋਹਾਂ ਹਸਪਤਾਲਾਂ ਵਿੱਚ ਮਿਲੇਗਾ। ਇਹ ਯੋਜਨਾ ਆਮ ਆਦਮੀ ਪਾਰਟੀ ਦੀ ਦਿੱਲੀ ਮਾਡਲ ਸਿਹਤ ਨੀਤੀ ਤੋਂ ਪ੍ਰੇਰਿਤ ਹੈ, ਜਿਸ ਨੂੰ ਹੁਣ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਰਕਾਰੀ ਸਿਹਤ ਯੋਜਨਾ ਹੈ, ਜਿਸ ਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਯੋਜਨਾ ਲਈ ਸਰਕਾਰ ਵੱਲੋਂ 850 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ ਅਤੇ ਲਗਭਗ 2300 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਨਾਲ ਜੋੜਿਆ ਗਿਆ ਹੈ।

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਆਮਦਨ, ਜਾਤੀ ਜਾਂ ਵਰਗ ਦੀ ਸ਼ਰਤ ਨਹੀਂ ਰੱਖੀ ਗਈ। ਪੰਜਾਬ ਦਾ ਕੋਈ ਵੀ ਨਿਵਾਸੀ, ਭਾਵੇਂ ਉਹ ਕਿਸੇ ਵੀ ਆਰਥਿਕ ਹਾਲਤ ਨਾਲ ਸਬੰਧਤ ਹੋਵੇ, ਇਸ ਸਿਹਤ ਕਾਰਡ ਰਾਹੀਂ ਬਿਨਾਂ ਕਿਸੇ ਰੁਕਾਵਟ ਦੇ ਇਲਾਜ ਕਰਵਾ ਸਕੇਗਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਹਤ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮਾਡਲ ਸੂਬਾ ਬਣਾਉਣਾ ਹੈ ਅਤੇ ਸਰਕਾਰ ਲੋਕਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਮੁਕਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स