Author : Vikramjeet Singh
ਕਿਸਾਨ ਮਜ਼ਦੂਰ ਮੋਰਚਾ (ਕੇ.ਐੱਮ.ਐੱਮ.) ਭਾਰਤ ਦੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਗੁਰਅਮਨੀਤ ਸਿੰਘ ਮਾਂਗਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਲ 20 ਦਸੰਬਰ ਨੂੰ ਹੋਈ ਮੀਟਿੰਗ ਦੀ ਲਗਾਤਾਰਤਾ ਵਿੱਚ ਹੁਣ ਅਗਲੀ ਮੀਟਿੰਗ 30 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਤਹਿ ਸਮੇਂ ਅਤੇ ਥਾਂ ‘ਤੇ ਹੋਵੇਗੀ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੰਪਰਕ ਕਰਕੇ ਕੁਝ ਮੁੱਦਿਆਂ ਦੇ ਹੱਲ ਲਈ ਹੋਰ ਸਮਾਂ ਮੰਗਿਆ ਗਿਆ ਸੀ। ਇਸ ਉਪਰੰਤ ਕੇ.ਐੱਮ.ਐੱਮ. ਨੇ ਵਰਚੁਅਲ ਮੀਟਿੰਗ ਕਰਕੇ ਸਰਕਾਰ ਨੂੰ ਹੋਰ ਸਮਾਂ ਦੇਣ ‘ਤੇ ਸਹਿਮਤੀ ਦਿੱਤੀ।
ਕਿਸਾਨ ਆਗੂਆਂ ਨੇ ਸਾਫ਼ ਕੀਤਾ ਕਿ ਖਨੌਰੀ ਅਤੇ ਸ਼ੰਭੂ ਮੋਰਚਿਆਂ ਦੌਰਾਨ ਹੋਏ ਮਾਲੀ ਨੁਕਸਾਨ ਦੀ ਭਰਪਾਈ, ਪਰਾਲੀ ਸਾੜਨ ਨਾਲ ਸਬੰਧਤ ਕੇਸਾਂ ਦੀ ਰੱਦਗੀ, ਰੈਡ ਐਂਟਰੀਆਂ ਅਤੇ ਜੁਰਮਾਨੇ, ਹੜ੍ਹ ਪ੍ਰਭਾਵਿਤ ਕਿਸਾਨ-ਮਜ਼ਦੂਰਾਂ ਲਈ ਕਰਜ਼ਾ ਮਾਫੀ, ਅਤੇ ਸ਼ਹੀਦ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਕੋਈ ਬਹਾਨਾ ਨਹੀਂ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਜਨਵਰੀ ਵਿੱਚ ਹੋਣ ਵਾਲੇ ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ, ਮਨਰੇਗਾ ਦੇ ਹੱਕ ਵਿੱਚ ਮਤਾ ਪਾਸ ਕਰਨ ਦੇ ਨਾਲ-ਨਾਲ ਬਿਜਲੀ ਸੋਧ ਬਿਲ 2025, ਭਾਰਤ-ਅਮਰੀਕਾ ਫ੍ਰੀ ਟਰੇਡ ਸਮਝੌਤਾ, ਅਤੇ ਸੀਡ ਐਕਟ 2025 ਦੇ ਵਿਰੁੱਧ ਵੀ ਸਰਬ ਪਾਰਟੀ ਮੀਟਿੰਗ ਬੁਲਾ ਕੇ ਮਤਾ ਪਾਸ ਹੋਣਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਨਰੇਗਾ ਸਕੀਮ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਮਜ਼ਦੂਰਾਂ ਦੇ ਰੁਜ਼ਗਾਰ ਦੇ ਅਧਿਕਾਰ ਖਤਰੇ ਵਿੱਚ ਪੈ ਰਹੇ ਹਨ। ਨਵੀਂ ਸਕੀਮ ਤਹਿਤ 40 ਫੀਸਦੀ ਫੰਡ ਘਟਾ ਕੇ ਮਜ਼ਦੂਰਾਂ ਤੋਂ ਰੁਜ਼ਗਾਰ ਛੀਨਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਕਰਜ਼ੇ ਦੇ ਬੋਝ ਹੇਠ ਦਬੇ ਸੂਬੇ ਕਦੇ ਵੀ 30-40 ਹਜ਼ਾਰ ਕਰੋੜ ਰੁਪਏ ਦਾ ਬਜਟ ਨਹੀਂ ਰੱਖ ਸਕਦੇ, ਜਿਸਦਾ ਫਾਇਦਾ ਕੇਂਦਰ ਸਰਕਾਰ ਉਠਾ ਰਹੀ ਹੈ।
ਅੰਤ ਵਿੱਚ ਉਹਨਾਂ ਦੱਸਿਆ ਕਿ ਕੇ.ਐੱਮ.ਐੱਮ. ਦੇਸ਼ ਦੇ ਮਜ਼ਦੂਰਾਂ ਦੇ ਨਾਲ ਖੜ੍ਹਾ ਹੈ। ਇਸੇ ਲੜੀ ਤਹਿਤ ਕਿਸਾਨ ਮਜ਼ਦੂਰ ਮੋਰਚਾ ਨਾਲ ਜੁੜੀਆਂ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਵਿੱਚ ਪੁਤਲਾ ਫੂਕ ਕੇ ਰੋਸ ਦਰਜ ਕਰਵਾਇਆ ਗਿਆ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ
ਸਵ. ਸੁਰਿੰਦਰ ਮਚਾਕੀ ਦੀ ਯਾਦ ’ਚ ਵੱਡੀ ਸਿਹਤ ਸੇਵਾ ਪਹਿਲ: 25 ਜਨਵਰੀ ਨੂ...
ਫ਼ਰੀਦਕੋਟ ਵਿੱਚ ਸਵਰਗੀ ਸੁਰਿੰਦਰ ਮਚਾਕੀ ਦੀ ਯਾਦ ਨੂੰ ਸਮਰਪਿਤ ਚੌਥਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 25 ਜਨਵਰੀ ਨੂੰ ਲਗਾਇਆ ਜ
Chief Minister Health Insurance Scheme: ਪੰਜਾਬ ’ਚ ਸਾਰੇ ਪਰਿਵਾਰ...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ
Jammu Kashmir Army Accident: ਫੌਜੀ ਵਾਹਨ 200 ਫੁੱਟ ਹੇਠਾਂ ਖੱਡ ’ਚ...
ਜੰਮੂ ਕਸ਼ਮੀਰ ਵਿੱਚ ਫੌਜੀ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਜਵਾਨਾਂ ਦੀ ਮੌਤ, ਕਈ ਜ਼ਖਮੀ; ਬਚਾਅ ਕਾਰਜ
Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿ...
ਰੰਗਲਾ ਪੰਜਾਬ ਸਕੀਮ ਅਧੀਨ ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਕਰੀਬ 20 ਲੱਖ ਰ