Post by : Jan Punjab Bureau
FIR Download Fee News: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਫੈਸਲੇ ‘ਤੇ ਯੂ-ਟਰਨ ਲੈਂਦਿਆਂ ਵੱਡਾ ਫੈਸਲਾ ਕੀਤਾ ਹੈ। ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਐਫਆਈਆਰ ਡਾਊਨਲੋਡ ਕਰਨ ਲਈ ਲਗਾਈ ਗਈ 80 ਰੁਪਏ ਦੀ ਫੀਸ ਨੂੰ ਹੁਣ ਪੂਰੀ ਤਰ੍ਹਾਂ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਪੁਰਾਣਾ ਨੋਟੀਫਿਕੇਸ਼ਨ ਰੱਦ ਕਰਕੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਇਸ ਫੀਸ ਦੇ ਫੈਸਲੇ ਦਾ ਕਾਫ਼ੀ ਵਿਰੋਧ ਹੋਇਆ ਸੀ। ਵਕੀਲਾਂ ਨੇ ਇਸਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਇਸਨੂੰ ਆਮ ਜਨਤਾ ‘ਤੇ ਵਾਧੂ ਵਿੱਤੀ ਬੋਝ ਕਰਾਰ ਦਿੱਤਾ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਐਫਆਈਆਰ ਇੱਕ ਜਨਤਕ ਦਸਤਾਵੇਜ਼ ਹੈ ਅਤੇ ਇਸਨੂੰ ਪ੍ਰਾਪਤ ਕਰਨ ਲਈ ਫੀਸ ਲੈਣਾ ਗਲਤ ਹੈ।
ਵਕੀਲ ਅਭਿਸ਼ੇਕ ਮਲਹੋਤਰਾ ਅਤੇ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਦਰਜ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਪੁਲਿਸ ਦੇ "ਸਾਂਝ" ਪੋਰਟਲ ਜਾਂ ਐਪ ਰਾਹੀਂ ਐਫਆਈਆਰ ਡਾਊਨਲੋਡ ਕਰਨ ਲਈ 80 ਰੁਪਏ ਲੈਣਾ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਪੀੜਤ ਜਾਂ ਸ਼ਿਕਾਇਤਕਰਤਾ ਨੂੰ ਐਫਆਈਆਰ ਦੀ ਕਾਪੀ ਮੁਫ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੀ ਪਹਿਲਾਂ ਸਪਸ਼ਟ ਕਰ ਚੁੱਕੀ ਹੈ ਕਿ ਐਫਆਈਆਰਜ਼ ਨੂੰ ਆਨਲਾਈਨ ਉਪਲਬਧ ਕਰਵਾਇਆ ਜਾਣਾ ਚਾਹੀਦਾ ਹੈ, ਤਾਂ ਜੋ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਮੁਫ਼ਤ ਵਿੱਚ ਦੇਖ ਅਤੇ ਡਾਊਨਲੋਡ ਕਰ ਸਕਣ। ਪੁਰਾਣੇ ਪੁਲਿਸ ਨਿਯਮਾਂ ਵਿੱਚ ਵੀ ਇਹ ਦਰਜ ਹੈ ਕਿ ਐਫਆਈਆਰ ਦੀ ਕਾਪੀ ਲਈ ਕੋਈ ਫੀਸ ਨਹੀਂ ਲੈਣੀ ਚਾਹੀਦੀ।
ਵਿਆਪਕ ਵਿਰੋਧ ਅਤੇ ਕਾਨੂੰਨੀ ਦਬਾਅ ਦੇ ਚਲਦਿਆਂ ਪੰਜਾਬ ਸਰਕਾਰ ਨੂੰ ਆਖਿਰਕਾਰ ਇਹ ਫੈਸਲਾ ਵਾਪਸ ਲੈਣਾ ਪਿਆ। ਹੁਣ ਲੋਕ ਬਿਨਾਂ ਕਿਸੇ ਫੀਸ ਦੇ ਆਨਲਾਈਨ ਐਫਆਈਆਰ ਡਾਊਨਲੋਡ ਕਰ ਸਕਣਗੇ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ