Post by : Jan Punjab Bureau
ਚੰਡੀਗੜ੍ਹ: ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਵਿੱਚ ਕਥਿਤ ਧਾਂਦਲੀ, ਬੂਥ ਕੈਪਚਰਿੰਗ ਅਤੇ ਪ੍ਰਸ਼ਾਸਨਿਕ ਦੁਰਵਰਤੋਂ ਦੇ ਗੰਭੀਰ ਦੋਸ਼ ਲਗਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨ ਦਾ ਐਲਾਨ ਕੀਤਾ ਹੈ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਸਮਰਥਨ ਨਾਲ ਨਹੀਂ, ਸਗੋਂ ਪੁਲਿਸ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਮਦਦ ਨਾਲ ਚੋਣਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਕਈ ਥਾਵਾਂ ਦੇ ਸਬੂਤ ਮੌਜੂਦ ਹਨ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੂਥ ਕੈਪਚਰਿੰਗ ਦੇ ਲਗਾਏ ਦੋਸ਼
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਈ ਚੋਣ ਕੇਂਦਰਾਂ 'ਤੇ ਵਿਰੋਧੀ ਪਾਰਟੀਆਂ ਦੇ ਏਜੰਟਾਂ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਸੱਤਾਧਾਰੀ ਪਾਰਟੀ ਦੇ ਸਮਰਥਕਾਂ ਨੂੰ ਬੂਥਾਂ 'ਤੇ ਬਿਠਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜ਼ੀਰਕਪੁਰ, ਮਲੋਟ, ਸ੍ਰੀ ਮੁਕਤਸਰ ਸਾਹਿਬ ਅਤੇ ਕੋਟ ਸ਼ਮੀਰ ਸਮੇਤ ਕਈ ਥਾਵਾਂ 'ਤੇ ਜਿੱਤ ਰਹੇ ਉਮੀਦਵਾਰਾਂ ਨੂੰ ਹਾਰ ਵਿੱਚ ਤਬਦੀਲ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪਾਰਟੀ ਕੋਲ ਵੀਡੀਓ ਅਤੇ ਹੋਰ ਸਬੂਤ ਮੌਜੂਦ ਹਨ, ਜਿਨ੍ਹਾਂ ਦੇ ਆਧਾਰ 'ਤੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।
31 ਆਜ਼ਾਦ ਕੌਂਸਲਰਾਂ ਨੇ ਫੜਿਆ ਤੱਕੜੀ ਦਾ ਪੱਲਾ
ਸੁਖਬੀਰ ਬਾਦਲ ਨੇ ਦੱਸਿਆ ਕਿ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ 31 ਆਜ਼ਾਦ ਕੌਂਸਲਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਕੌਂਸਲਰਾਂ ਨੂੰ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਹੋਰ ਜਿੱਤਣ ਵਾਲੇ ਆਜ਼ਾਦ ਉਮੀਦਵਾਰ ਵੀ ਜਲਦ ਹੀ ਪਾਰਟੀ ਨਾਲ ਜੁੜ ਸਕਦੇ ਹਨ। ਬਾਦਲ ਮੁਤਾਬਕ ਕੁੱਲ 51 ਆਜ਼ਾਦ ਉਮੀਦਵਾਰ ਅਕਾਲੀ ਦਲ ਦੇ ਸਮਰਥਨ ਨਾਲ ਚੋਣ ਮੈਦਾਨ ਵਿੱਚ ਉਤਰੇ ਸਨ, ਜਿਨ੍ਹਾਂ ਨੇ ਜਿੱਤ ਦਰਜ ਕੀਤੀ ਹੈ।
726 ਨਾਮਜ਼ਦਗੀਆਂ ਰੱਦ ਹੋਣ ਦਾ ਦਾਅਵਾ
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਚੋਣਾਂ ਦੌਰਾਨ ਪਾਰਟੀ ਦੇ 726 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ, ਜਦਕਿ ਕਾਂਗਰਸ ਦੇ ਵੀ ਲਗਭਗ 400 ਨਾਮਜ਼ਦਗੀ ਪੱਤਰ ਰੱਦ ਹੋਏ। ਇਸ ਦੇ ਬਾਵਜੂਦ ਅਕਾਲੀ ਦਲ ਨੇ 512 ਸੀਟਾਂ 'ਤੇ ਚੋਣ ਲੜੀ ਅਤੇ 192 ਸੀਟਾਂ 'ਤੇ ਸਿੱਧੀ ਜਿੱਤ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
ਸਰਕਾਰ ਵਿਰੁੱਧ ਲੋਕਾਂ ਵਿੱਚ ਰੋਸ: ਬਾਦਲ
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹਨ ਅਤੇ ਇਹ ਰੋਸ ਆਉਣ ਵਾਲੇ ਸਮੇਂ ਵਿੱਚ ਹੋਰ ਸਪੱਸ਼ਟ ਹੋਵੇਗਾ। ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰੀ ਦਬਾਅ ਅਤੇ ਕਥਿਤ ਧਾਂਦਲੀ ਦੇ ਬਾਵਜੂਦ ਅਕਾਲੀ ਦਲ ਦੇ ਵਰਕਰ ਡਟੇ ਰਹੇ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਲੜਾਈ ਲੋਕਤੰਤਰ ਦੀ ਰੱਖਿਆ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਲਈ ਜਾਰੀ ਰਹੇਗੀ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ