Post by : Jan Punjab Bureau
ਭਾਰਤੀ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਦੇਸ਼ ਦੇ 10 ਰਾਜਾਂ ਦੀਆਂ ਕੁੱਲ 37 ਰਾਜ ਸਭਾ ਸੀਟਾਂ ਲਈ ਚੋਣਾਂ 16 ਮਾਰਚ 2026 ਨੂੰ ਕਰਵਾਈਆਂ ਜਾਣਗੀਆਂ। ਇਸ ਦੌਰਾਨ ਸੂਬਿਆਂ 'ਚ ਖਾਲੀ ਸੀਟਾਂ ਭਰੀਆਂ ਜਾਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਉਸੇ ਦਿਨ ਵੋਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋ ਜਾਵੇਗੀ।
ਚੋਣ ਕਮਿਸ਼ਨ ਮੁਤਾਬਕ, 26 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਮੀਦਵਾਰ 5 ਮਾਰਚ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ, ਜਦਕਿ 6 ਮਾਰਚ ਨੂੰ ਉਨ੍ਹਾਂ ਦੀ ਜਾਂਚ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 9 ਮਾਰਚ ਨਿਰਧਾਰਤ ਕੀਤੀ ਗਈ ਹੈ। ਵੋਟਿੰਗ 16 ਮਾਰਚ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਗਿਣਤੀ ਕਰਕੇ ਨਤੀਜੇ ਘੋਸ਼ਿਤ ਕੀਤੇ ਜਾਣਗੇ। ਪੂਰੀ ਚੋਣ ਪ੍ਰਕਿਰਿਆ 20 ਮਾਰਚ ਤੱਕ ਪੂਰੀ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਖਾਲੀ ਹੋ ਰਹੀਆਂ 37 ਸੀਟਾਂ ਵਿੱਚ ਸਭ ਤੋਂ ਵੱਧ ਸੀਟਾਂ ਮਹਾਰਾਸ਼ਟਰ 'ਚ 7 ਸੀਟਾਂ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ਅਤੇ ਬਿਹਾਰ ਤੋਂ 6-6, ਪੱਛਮੀ ਬੰਗਾਲ ਤੋਂ 5, ਓਡੀਸ਼ਾ ਤੋਂ 4, ਅਸਾਮ ਤੋਂ 3, ਜਦਕਿ ਤੇਲੰਗਾਨਾ, ਛੱਤੀਸਗੜ੍ਹ ਅਤੇ ਹਰਿਆਣਾ ਤੋਂ 2-2 ਅਤੇ ਹਿਮਾਚਲ ਪ੍ਰਦੇਸ਼ ਤੋਂ 1 ਸੀਟ ਖਾਲੀ ਹੋਵੇਗੀ। ਇਹ ਸਾਰੀਆਂ ਸੀਟਾਂ ਅਪ੍ਰੈਲ ਵਿੱਚ ਰਿਟਾਇਰ ਹੋ ਰਹੇ ਮੈਂਬਰਾਂ ਕਾਰਨ ਖਾਲੀ ਹੋ ਰਹੀਆਂ ਹਨ।
ਮਹਾਰਾਸ਼ਟਰ ਵਿੱਚ ਖਾਲੀ ਹੋ ਰਹੀਆਂ ਸੀਟਾਂ ਵਿੱਚ ਕਈ ਪ੍ਰਮੁੱਖ ਨੇਤਾਵਾਂ ਦੀਆਂ ਸੀਟਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਸ਼ਰਦ ਪਵਾਰ ਦਾ ਨਾਂ ਵੀ ਲਿਆ ਜਾ ਰਿਹਾ ਹੈ, ਜਿਨ੍ਹਾਂ ਨੇ ਦੁਬਾਰਾ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਇੱਕ ਰਾਜ ਸਭਾ ਸੀਟ ਜਿੱਤਣ ਲਈ 37 ਵੋਟਾਂ ਦੀ ਲੋੜ ਹੁੰਦੀ ਹੈ, ਜਿਸ ਕਰਕੇ ਉੱਥੇ ਮੁਕਾਬਲਾ ਕਾਫ਼ੀ ਤਿੱਖਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਨ੍ਹਾਂ ਚੋਣਾਂ ਨੂੰ ਰਾਜਨੀਤਿਕ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਵੱਖ-ਵੱਖ ਰਾਜਾਂ ਵਿੱਚ ਸੱਤਾ ਸੰਤੁਲਨ ਅਤੇ ਗਠਜੋੜ ਦੀ ਸਥਿਤੀ ਰਾਜ ਸਭਾ ਦੀ ਸੰਰਚਨਾ ‘ਤੇ ਪ੍ਰਭਾਵ ਪਾ ਸਕਦੀ ਹੈ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ