Post by : Jan Punjab Bureau
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨ ਅੰਦੋਲਨ ਨਾਲ ਜੁੜੀ ਇਕ ਪੁਰਾਣੀ ਘਟਨਾ ਨੂੰ ਲੈ ਕੇ ਨਵਾਂ ਰਾਜਨੀਤਿਕ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣਗੇ ਅਤੇ ਉਹ ਇਸ ਗੱਲ ਦੀ ਜਾਂਚ ਦੀ ਮੰਗ ਕਰਨਗੇ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੂੰ ਅੰਦੋਲਨ ਵਾਲੀ ਥਾਂ ’ਤੇ ਕਿਉਂ ਭੇਜਿਆ ਗਿਆ ਸੀ।
ਰਵਨੀਤ ਬਿੱਟੂ ਨੇ ਦੱਸਿਆ ਕਿ ਉਸ ਸਮੇਂ ਉਹ ਕਾਂਗਰਸ ਨਾਲ ਸੰਬੰਧਿਤ ਸਨ ਅਤੇ ਪ੍ਰਿਯੰਕਾ ਗਾਂਧੀ ਦੇ ਕਹਿਣ ’ਤੇ ਉਨ੍ਹਾਂ ਨੂੰ ਕਿਸਾਨਾਂ ਵਿੱਚ ਜਾਣਾ ਪਿਆ। ਉਨ੍ਹਾਂ ਅਨੁਸਾਰ ਅੰਦੋਲਨ ਵਾਲੀ ਥਾਂ ’ਤੇ ਮਾਹੌਲ ਕਾਫ਼ੀ ਤਣਾਅਪੂਰਨ ਸੀ ਅਤੇ ਉਨ੍ਹਾਂ ’ਤੇ ਹਮਲਾ ਵੀ ਹੋਇਆ। ਹੁਣ ਉਹ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕਿਸ ਸਾਜ਼ਿਸ਼ ਤਹਿਤ ਉੱਥੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਉਨ੍ਹਾਂ ਨੂੰ ਪ੍ਰਿਯੰਕਾ ਗਾਂਧੀ ਦੀ ਨੀਅਤ ’ਤੇ ਸ਼ੱਕ ਨਹੀਂ ਸੀ, ਪਰ ਬਾਅਦ ਦੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਜਾਂਚ ਲਾਜ਼ਮੀ ਲੱਗਦੀ ਹੈ।
ਉਨ੍ਹਾਂ ਨੇ ਇਹ ਵੀ ਯਾਦ ਕਰਵਾਇਆ ਕਿ ਉਸ ਸਮੇਂ ਉਹ ਅਤੇ ਕੁਲਬੀਰ ਸਿੰਘ ਜ਼ੀਰਾ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਦੇ ਹੋਏ ਮੁਸ਼ਕਲ ਨਾਲ ਬਚ ਕੇ ਨਿਕਲੇ ਸਨ। ਉਨ੍ਹਾਂ ਕਿਹਾ ਕਿ ਜੇ ਹਾਲਾਤ ਹੋਰ ਵਿਗੜ ਜਾਂਦੇ ਤਾਂ ਕੋਈ ਵੱਡੀ ਦੁਰਘਟਨਾ ਵਾਪਰ ਸਕਦੀ ਸੀ । ਰਵਨੀਤ ਬਿੱਟੂ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ “ਗੱਦਾਰ” ਕਹਿਣ ’ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀ ਭਾਸ਼ਾ ਕਿਸੇ ਉੱਚ ਸੰਵਿਧਾਨਕ ਅਹੁਦੇ ’ਤੇ ਬੈਠੇ ਨੇਤਾ ਨੂੰ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸਵਾਲ ਕੀਤਾ ਕਿ ਜੇ ਪਾਰਟੀ ਛੱਡਣ ਵਾਲੇ ਸਾਰੇ ਨੇਤਾ ਗੱਦਾਰ ਹਨ ਤਾਂ ਫਿਰ ਹੋਰ ਪਾਰਟੀਆਂ ਤੋਂ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਕੀ ਕਿਹਾ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਿਸ ਘਟਨਾ ਦਾ ਹਾਲ ਹੀ ਵਿੱਚ ਜ਼ਿਕਰ ਕੀਤਾ ਗਿਆ ਹੈ, ਉਹ ਜਨਵਰੀ 2021 ਵਿੱਚ ਕਿਸਾਨ ਅੰਦੋਲਨ ਦੌਰਾਨ ਵਾਪਰੀ ਸੀ। ਉਸ ਸਮੇਂ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਉਸ ਸਮੇਂ ਗੁਰੂ ਤੇਗ ਬਹਾਦੁਰ ਮੈਮੋਰੀਅਲ ਵਿੱਚ ਇੱਕ ਜਨ ਸਦਨ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਹੋਰ ਸਾਰੇ ਰਾਜਨੀਤਿਕ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਤਾਂ ਜੋ ਉਹ ਕਿਸਾਨਾਂ ਦੇ ਹੱਕ ਵਿੱਚ ਆਪਣਾ ਸਮਰਥਨ ਪ੍ਰਗਟ ਕਰ ਸਕਣ।
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਅਨੁਸਾਰ, ਉਸ ਵੇਲੇ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਉਹ ਖੁਦ ਜਦੋਂ ਜਨ ਸਦਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਤਾਂ ਮੌਕੇ ‘ਤੇ ਮੌਜੂਦ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਧੱਕਾ-ਮੁਕੀ ਅਤੇ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਦੀ ਪੱਗ ਵੀ ਉਤਾਰ ਦਿੱਤੀ ਗਈ ਸੀ, ਜਦਕਿ ਰਵਨੀਤ ਸਿੰਘ ਬਿੱਟੂ ਨਾਲ ਵੀ ਧੱਕਾ- ਮੁੱਕੀ ਵੀ ਹੋਈ ਸੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼